ਅੰਮ੍ਰਿਤਸਰ 'ਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
Monday, Mar 23, 2026 - 06:56 PM (IST)
ਚੰਡੀਗੜ੍ਹ/ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਖੱਟਰਾਏ ਖੁਰਦ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਫਿਰਵਾੜੀਆ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਦੀ ਹੈਚਬੈਕ ਹੁੰਡਈ ਆਈ-20 ਕਾਰ (ਨੰਬਰ –ਪੀਬੀ10 ਜੀਐਚ 0140), ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪਾਂ ਲਿਆਉਣ-ਲਿਜਾਣ ਲਈ ਕਰਦੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਮੰਗਲਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਘੰਟਿਆਂ ਤੱਕ ਕਰਨਾ ਪਵੇਗਾ ਇੰਤਜ਼ਾਰ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਸਪਲਾਈ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ। ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਇੱਕ ਵਿਦੇਸ਼ੀ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਹੈ ਅਤੇ ਉਹ ਦੋਵੇਂ ਮਿਲ ਕੇ ਆਪਣੇ ਪੰਜਾਬ-ਅਧਾਰਤ ਸਾਥੀਆਂ, ਮਨਿੰਦਰ ਸਿੰਘ ਅਤੇ ਗੁਰਜੰਟ ਸਿੰਘ, ਦੀ ਮਦਦ ਨਾਲ ਸੂਬੇ ਵਿੱਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਉਨ੍ਹਾਂ ਦੱਸਿਆ ਕਿ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਹੈ ਕਿ ਦੋਵਾਂ ਕਾਰਕੁੰਨਾਂ ਨੂੰ ਆਪਣੇ ਹੈਂਡਲਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਹੋਈ ਸੀ, ਜਿਸਨੂੰ ਕਿਸੇ ਹੋਰ ਪਾਰਟੀ ਤੱਕ ਪਹੁੰਚਾਉਣ ਲਈ ਉਹ ਆਪਣੀ ਆਈ-20 ਕਾਰ ’ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਦੇ ਪਿੰਡ ਧਾਰੀਵਾਲ ਆ ਰਹੇ ਹਨ। ਡੀਜੀਪੀ ਨੇ ਕਿਹਾ ਕਿ ਇਸ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਇਸ ਜਗ੍ਹਾ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਵਾਂ ਸ਼ੱਕੀਆਂ ਨੂੰ ਰੋਕ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਸੰਬਧੀ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 18 ਮਿਤੀ 21-03-2026 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਖ਼ਤਰੇ 'ਚ ਤਿੰਨ ਦਰਜਨ ਤੋਂ ਵੱਧ ਪਿੰਡ, 10 ਮਹੀਨੇ ਪਹਿਲਾਂ ਬਣਿਆ ਕਰੋੜਾਂ ਦਾ ਪੁਲ ਹੁਣ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
