ਜਲੰਧਰ 'ਚ ਨਸ਼ੇ 'ਚ ਟੱਲੀ ਦੋ ਕੁੜੀਆਂ ਦਾ ਬੱਸ ਸਟੈਂਡ 'ਤੇ ਹੰਗਾਮਾ, ਆਪਸ 'ਚ ਭਿੜੀਆਂ, ਛੁਡਾਉਣ ਗਏ ਲੋਕਾਂ ਨੂੰ ਵੱਢੇ ਦੰਦ

Wednesday, Jan 10, 2024 - 01:16 PM (IST)

ਜਲੰਧਰ 'ਚ ਨਸ਼ੇ 'ਚ ਟੱਲੀ ਦੋ ਕੁੜੀਆਂ ਦਾ ਬੱਸ ਸਟੈਂਡ 'ਤੇ ਹੰਗਾਮਾ, ਆਪਸ 'ਚ ਭਿੜੀਆਂ, ਛੁਡਾਉਣ ਗਏ ਲੋਕਾਂ ਨੂੰ ਵੱਢੇ ਦੰਦ

ਜਲੰਧਰ (ਮਹੇਸ਼)- ਜਲੰਧਰ ਦੇ ਬੱਸ ਸਟੈਂਡ 'ਤੇ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਥੇ ਨਸ਼ੇ 'ਚ ਟੱਲੀ ਦੋ ਕੁੜੀਆਂ ਆਪਸ ਵਿਚ ਭਿੜ ਗਈਆਂ। ਦੋਹਾਂ ਕੁੜੀਆਂ ਨੂੰ ਆਪਸ ਵਿਚ ਭਿੜਦੇ ਵੇਖ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੂੰ ਛੁਡਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜੋ ਵੀ ਉਨ੍ਹਾਂ ਨੂੰ ਛੁਡਾਉਣ ਲਈ ਆਉਂਦਾ, ਉਸ ਨੂੰ ਉਹ ਦੰਦਾਂ ਨਾਲ ਵੱਢਣ ਦੀ ਕੋਸ਼ਿਸ਼ ਕਰਦੀਆਂ ਰਹੀਆਂ। ਲੜਦੇ ਹੋਏ ਦੋਵੇਂ ਫੁੱਟਪਾਥ 'ਤੇ ਡਿੱਗ ਪਈਆਂ। ਇਸ ਤੋਂ ਬਾਅਦ ਉਹ ਉੱਠ ਨਹੀਂ ਸਕੀਆਂ। ਲੋਕਾਂ ਨੇ ਨਸ਼ਾ ਉਤਾਰਣ ਲਈ ਉਨ੍ਹਾਂ ਨੂੰ ਨਿੰਬੂ ਵੀ ਚਟਾਇਆ।

ਇਸ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ਉਤੇ ਪਹੁੰਚੀ। ਬੱਸ ਸਟੈਂਡ ਪੁਲਸ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਹੈ ਕਿ ਦੋ ਨੇਪਾਲੀ ਕੁੜੀਆਂ ਬੱਸ ਅੱਡੇ 'ਤੇ ਜੰਮੂ ਵਾਲੀ ਬੱਸ ਤੋਂ ਉਤਰੀਆਂ ਸਨ। ਦੋਹਾਂ ਨੇ ਨਸ਼ਾ ਕੀਤਾ ਹੋਇਆ ਸੀ, ਦੋਵੇਂ ਕਿਸੇ ਵਿਆਹ ਸਮਾਗਮ ਤੋਂ ਆਈਆਂ ਸਨ।

PunjabKesari

ਇਹ ਵੀ ਪੜ੍ਹੋ : ਜਲੰਧਰ 'ਚ ਨਸ਼ਾ ਸਮੱਗਲਰਾਂ ਤੇ ਹੋਰ ਦੋਸ਼ੀਆਂ ਦੀ ਫਰਜ਼ੀ ਜ਼ਮਾਨਤ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼, 7 ਗ੍ਰਿਫ਼ਤਾਰ

ਮੌਕੇ 'ਤੇ ਦੋਹਾਂ ਦੀ ਭੈਣ ਬੱਸ ਸਟੈਂਡ ਪਹੁੰਚੀ ਅਤੇ ਦੋਵਾਂ ਨੂੰ ਆਟੋ ਵਿੱਚ ਬਿਠਾ ਕੇ ਲੈ ਗਈ। ਕਿਸੇ ਨੇ ਵੀ ਇਸ ਸਬੰਧੀ ਪੁਲਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਹੈ ਅਤੇ ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਇਹ ਦੋਵੇਂ ਨੇਪਾਲੀ ਕੁੜੀਆਂ ਜਲੰਧਰ ਵਿੱਚ ਕਿੱਥੋਂ ਦੀਆਂ ਰਹਿਣ ਵਾਲੀਆਂ ਹਨ। ਚੌਂਕੀ ਇੰਚਾਰਜ ਨੇ ਦੱਸਿਆ ਕਿ ਪੁਲਸ ਕੋਲ ਦੋਵਾਂ ਕੁੜੀਆਂ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਹੈ।
 

ਇਹ ਵੀ ਪੜ੍ਹੋ : ‘ਆਪ’ ਤੇ ਕਾਂਗਰਸ ਕੀ 7-7 ’ਤੇ ਸਹਿਮਤ ਹੋਣਗੇ! ਅਜੇ ਦਬਾਅ ਦੀ ਸਿਆਸਤ ਚੱਲ ਰਹੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News