ਪੰਜਾਬ ਦੇ ਇਸ ਜ਼ਿਲ੍ਹੇ ''ਚ ਦੋ ਦਿਨ ਡਰਾਈ ਡੇਅ ਘੋਸ਼ਿਤ
Saturday, Feb 15, 2025 - 06:29 PM (IST)

ਤਰਨਤਾਰਨ (ਰਮਨ)-ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਿੰਡ ਮੂਸਾ ਕਲਾਂ ਤਹਿ. ਅਤੇ ਜ਼ਿਲ੍ਹਾ ਤਰਨਤਾਰਨ ਦੀ ਗ੍ਰਾਮ ਪੰਚਾਇਤ ਦੀ ਚੋਣ ਮਿਤੀ 16 ਫਰਵਰੀ, 2025 ਨੂੰ ਕਰਵਾਈ ਜਾ ਰਹੀ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਗ੍ਰਾਮ ਪੰਚਾਇਤ ਪਿੰਡ ਮੂਸਾ ਕਲਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ’ਚ ਮਿਤੀ 16 ਫਰਵਰੀ, 2025 ਤੋਂ ਲੈ ਕੇ ਮਿਤੀ 17 ਫਰਵਰੀ, 2025 ਨੂੰ ਸਵੇਰੇ 10.00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਜਾਣਾ ਹੈ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਰੇਲਗੱਡੀ
ਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਰਾਹੁਲ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮੂਸਾ ਕਲਾਂ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ’ਚ ਮਿਤੀ 16 ਫਰਵਰੀ 2025 ਤੋਂ ਲੈ ਕੇ ਮਿਤੀ 17 ਫਰਵਰੀ 2025 ਨੂੰ ਸਵੇਰ 10.00 ਵਜੇ ਤੱਕ ‘‘ਡਰਾਈ ਡੇਅ’’ ਘੋਸ਼ਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਡਿਪੋਰਟ ਹੋਏ 119 ਭਾਰਤੀਆਂ ਨੂੰ ਰਿਸੀਵ ਕਰਨਗੇ CM ਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8