ਸੜਕਾਂ ਦੀ ਮੁਰੰਮਤ ਦੌਰਾਨ ਘਟੀਆ ਮਿਆਰ ਦਾ ਕੰਮ ਕਰਵਾਉਣ ਦੇ ਮਾਮਲੇ ’ਚ ਦੋ ਇੰਜੀਨੀਅਰ ਮੁਅੱਤਲ

Saturday, Dec 17, 2022 - 08:50 PM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਨੇ ਲੋਕਾਂ ਦੀ ਸ਼ਿਕਾਇਤ ’ਤੇ ਫੌਰੀ ਕਾਰਵਾਈ ਕਰਦਿਆਂ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਹਲਕਾ ਖਰੜ ਦੇ ਪਿੰਡ ਜਕੜਮਾਜਰਾ ਵਿਖੇ ਬਣਾਈ ਜਾ ਰਹੀ ਘਟੀਆ ਮਿਆਰ ਦੀ ਸੜਕ ਦੀ ਮੌਕੇ ’ਤੇ ਜਾ ਪੜਤਾਲ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਮੰਤਰੀ ਅਰੋੜਾ ਵੱਲੋਂ ਵੱਡੀ ਕਾਰਵਾਈ, ਸ਼ਹਿਰੀ ਵਿਕਾਸ ਵਿਭਾਗ ਦੇ 42 ਅਧਿਕਾਰੀਆਂ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ

ਇਸ ਦੌਰਾਨ ਉਨ੍ਹਾਂ ਪਾਇਆ ਕਿ ਸੜਕ ਦੀ ਮੁਰੰਮਤ ਕਰਨ ਵੇਲੇ ਸਰਕਾਰੀ ਮਾਪਦੰਡਾਂ ਨੂੰ ਨਜ਼ਰਅੰਦਾਜ਼ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਇਆ ਜਾ ਰਿਹਾ ਸੀ। ਇਸ ਮਾਮਲੇ ’ਤੇ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੇ ਨਿਰਦੇਸ਼ਾਂ ਹੇਠ ਜਕੜਮਾਜਰਾ ਦੀ ਘਟੀਆ ਮਿਆਰ ਦੀ ਸੜਕ ਬਣਾਉਣ ਦੇ ਮਾਮਲੇ ’ਚ ਲੋਕ ਨਿਰਮਾਣ ਵਿਭਾਗ ਦੇ ਦੋ ਸਹਾਇਕ ਇੰਜੀਨੀਅਰਾਂ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮੁਅੱਤਲੀ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਵਲੀ 1970 ਦੇ ਰੂਲ 4 ਅਧੀਨ ਕੀਤੀ ਗਈ ਹੈ।


Manoj

Content Editor

Related News