ਪੰਜਾਬੀਆਂ ਲਈ ਖ਼ੁਸ਼ਖ਼ਬਰੀ: ਆਦਮਪੁਰ ਏਅਰਪੋਰਟ ਤੋਂ ਸ਼ੁਰੂ ਹੋਣਗੀਆਂ ਇਹ ਦੋ ਫਲਾਈਟਾਂ

Saturday, Nov 09, 2024 - 06:45 PM (IST)

ਜਲੰਧਰ (ਵੈੱਬ ਡੈਸਕ)- ਪੰਜਾਬੀਆਂ ਲਈ ਖ਼ੁਸ਼ਖਬਰੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਹੁਣ ਜੈਪੁਰ ਅਤੇ ਮੁੰਬਈ ਜਾਣਾ ਆਸਾਨ ਹੋ ਜਾਵੇਗਾ। ਦੱਸਿਆ ਗਿਆ ਹੈ ਕਿ ਆਦਮਪੁਰ ਹਵਾਈ ਅੱਡੇ ਤੋਂ ਜਲਦ ਹੀ ਜੈਪੁਰ ਅਤੇ ਮੁੰਬਈ ਲਈ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਇਸ ਦੇ ਲਈ ਏਅਰਪੋਰਟ ਅਥਾਰਿਟੀ ਆਫ਼ ਇੰਡੀਆ ਵੱਲੋਂ ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੋਵੇਂ ਰੂਟਾਂ ਲਈ ਬਿਡਿੰਗ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਏਅਰਲਾਈਨ ਕੰਪਨੀਆਂ ਨੇ ਇਸ ਬਿਡਿੰਗ ਪ੍ਰਕਿਰਿਆ ਵਿੱਚ ਦਿਲਚਸਪੀ ਵਿਖਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇੰਡੀਗੋ ਏਅਰਲਾਈਨ ਦੇ ਸੀਨੀਅਰ ਅਧਿਕਾਰੀ ਆਉਣ ਵਾਲੇ ਦਿਨਾਂ 'ਚ ਆਦਮਪੁਰ ਹਵਾਈ ਅੱਡੇ ਦਾ ਦੌਰਾ ਕਰ ਸਕਦੇ ਹਨ।

ਇਹ ਵੀ ਪੜ੍ਹੋ- ਘਰੋਂ ਗਏ ਪੁੱਤ ਬਾਰੇ ਆਏ ਫੋਨ ਨੇ ਉਡਾ ਦਿੱਤੇ ਪਰਿਵਾਰ ਦੇ ਹੋਸ਼, ਹੋਇਆ ਉਹ ਜੋ ਸੋਚਿਆ ਨਾ ਸੀ

ਇਨ੍ਹਾਂ ਉਡਾਣਾਂ ਦੇ ਸ਼ੁਰੂ ਹੋਣ ਨਾਲ ਲੋਕਾਂ ਅਤੇ ਕਾਰੋਬਾਰੀਆਂ ਨੂੰ ਕਾਫ਼ੀ ਫਾਇਦਾ ਹੋਵੇਗਾ। ਇਸ ਨਾਲ ਲੋਕ ਆਸਾਨੀ ਨਾਲ ਹਿਮਾਚਲ ਪ੍ਰਦੇਸ਼ ਜਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਆ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਆਦਮਪੁਰ ਸਿਵਲ ਏਅਰਪੋਰਟ 35 ਏਕੜ ਜ਼ਮੀਨ 'ਤੇ ਬਣਿਆ ਹੈ ਅਤੇ ਪਹਿਲੀ ਉਡਾਣ ਇਥੋਂ 2018 'ਚ ਸ਼ੁਰੂ ਹੋਈ ਸੀ।

ਇਨ੍ਹਾਂ ਉਡਾਣਾਂ ਦੇ ਸ਼ੁਰੂ ਹੋਣ ਨਾਲ ਲੋਕਾਂ ਅਤੇ ਕਾਰੋਬਾਰੀਆਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਨਾਲ ਲੋਕ ਆਸਾਨੀ ਨਾਲ ਹਿਮਾਚਲ ਪ੍ਰਦੇਸ਼ ਜਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਆ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਆਦਮਪੁਰ ਸਿਵਲ ਏਅਰਪੋਰਟ 35 ਏਕੜ ਜ਼ਮੀਨ 'ਤੇ ਬਣਿਆ ਹੈ ਅਤੇ ਪਹਿਲੀ ਉਡਾਣ ਇੱਥੋਂ 2018 'ਚ ਸ਼ੁਰੂ ਹੋਈ ਸੀ।

ਇਹ ਵੀ ਪੜ੍ਹੋ- ਪੰਜਾਬ ਹੋਇਆ ਸ਼ਰਮਸਾਰ, ਹਿਮਾਚਲ ਦੀ ਕੁੜੀ ਦੀ ਰੋਲਦਾ ਰਿਹਾ ਪੱਤ, ਡਾਕਟਰ ਕੋਲ ਪੁੱਜੀ ਤਾਂ ਖੁੱਲ੍ਹਿਆ ਭੇਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News