ਸੰਗਰੂਰ ਤੋਂ ਲੋਕ ਸਭਾ ਵਿਚ ਪਹੁੰਚਣ ਲਈ ਦੋ ਸਾਬਕਾ ਵਿਧਾਇਕ ਮੈਦਾਨ ਵਿਚ

Wednesday, Jun 08, 2022 - 01:50 PM (IST)

ਸੰਗਰੂਰ ਤੋਂ ਲੋਕ ਸਭਾ ਵਿਚ ਪਹੁੰਚਣ ਲਈ ਦੋ ਸਾਬਕਾ ਵਿਧਾਇਕ ਮੈਦਾਨ ਵਿਚ

ਲੁਧਿਆਣਾ (ਹਿਤੇਸ਼) : ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੀ ਤਸਵੀਰ ਸਪੱਸ਼ਟ ਹੋ ਗਈ ਹੈ। ਇਨ੍ਹਾਂ ਵਿਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸ. ਅਕਾਲੀ ਦਲ ਪਹਿਲੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ। ਜਿਥੋਂ ਤੱਕ ਸਿਮਰਨਜੀਤ ਮਾਨ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ, ਜਿਨ੍ਹਾਂ ਨੇ ਇਕ ਵਾਰ ਤਰਨਤਾਰਨ ਤੋਂ ਅਤੇ ਇਕ ਵਾਰ ਸੰਗਰੂਰ ਤੋਂ ਜਿੱਤ ਦਰਜ ਕੀਤੀ ਸੀ ਪਰ ਲੰਬੇ ਸਮੇਂ ਤੋਂ ਉਹ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੌਰਾਨ ਲਗਾਤਾਰ ਹਾਰ ਦਾ ਸਾਹਮਣਾ ਕਰਦੇ ਆ ਰਹੇ ਹਨ। 

ਇਹ ਵੀ ਪੜ੍ਹੋ- ਜਾਣੋ ਕਿੰਨੀ ਜਾਇਦਾਦ ਦੇ ਮਾਲਕ ਹਨ ਸੰਗਰੂਰ ਜ਼ਿਮਨੀ ਚੋਣ ਲੜਨ ਵਾਲੇ ਉਮੀਦਵਾਰ

ਲੋਕ ਸਭਾ ਵਿਚ ਪਹੁੰਚਣ ਲਈ ਡੱਟੇ ਦੋ ਸਾਬਕਾ ਵਿਧਾਇਕ 

ਭਾਜਪਾ ਵੱਲੋਂ ਚੁਣੇ ਗਏ ਉਮੀਦਵਾਰ ਕੇਵਲ ਢਿੱਲੋਂ ਪਹਿਲਾਂ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ 2017 'ਚ ਆਮ ਆਦਮੀ ਪਾਰਟੀ ਦੇ ਮੀਤ ਹੇਅਰ ਤੋਂ ਹਾਰ ਗਏ ਸਨ। ਜਿਸ ਤੋਂ ਬਾਅਦ ਉਹ 2019 'ਚ ਕਾਂਗਰਸ ਵੱਲੋਂ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜ ਚੁੱਕੇ ਹਨ ਪਰ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਤਾਂ ਉਹ ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋ ਅਤੇ ਭਾਜਪਾ ਨੇ ਉਨ੍ਹਾਂ ਨੂੰ ਉਮੀਦਵਾਰ ਐਲਾਨ ਕਰ ਦਿੱਤਾ ਗਿਆ

ਇਹ ਵੀ ਪੜ੍ਹੋ- ਸੰਗਰੂਰ ਜ਼ਿਮਨੀ ਚੋਣਾਂ ’ਚ ਕਾਂਗਰਸ ਕਰੇਗੀ ਸ਼ਾਨਦਾਰ ਜਿੱਤ ਦਰਜ : ਦਲਵੀਰ ਸਿੰਘ ਗੋਲਡੀ

ਇਸੇ ਤਰ੍ਹਾਂ ਕਾਂਗਰਸ ਦੇ ਉਮੀਦਵਾਰ ਦਲਬੀਰ ਗੋਲਡੀ ਧੂਰੀ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਟੱਕਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਰਹੀ ਹੈ, ਜਿਸ ਸਮੇਂ ਉਨ੍ਹਾਂ ਨੂੰ ਸਖ਼ਤ ਮੁਕਾਬਲਾ ਦੇਣ ਦੇ ਮੱਦੇਨਜ਼ਰ ਵਿਜੇ ਇੰਦਰਾ ਸਿੰਗਲਾ, ਰਾਜਿੰਦਰ ਕੋਰ ਭੱਠਲ ਦੀ ਜਗ੍ਹਾਂ 'ਤੇ ਕਾਂਗਰਸ ਨੇ ਗੋਲਡੀ ਨੂੰ ਚੋਣ ਮੈਦਾਨ 'ਚ ਉਤਰਿਆ ਸੀ । ਹੁਣ ਦੇਖਣਾ ਹੋਵੇਗਾ ਕਿ ਪਿਛਲੀਆਂ ਚੋਣਾਂ ਵਿਚ ਹਾਰ ਉਪਰੋਕਤ ਇਨ੍ਹਾਂ ਤਿੰਨ ਉਮੀਦਵਾਰਾਂ ਵਿੱਚੋਂ ਕੌਣ ਜਿੱਤਦਾ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ,ਕੁਮੈਂਟ ਕਰਕੇ ਦਿਓ ਜਵਾਬ।
 


author

Anuradha

Content Editor

Related News