ਫਤਹਿਗੜ੍ਹ ਸਾਹਿਬ ''ਚ ਦੋ ਦੋਸਤਾਂ ਦੀ ਮੌਤ, ਕਾਰ ਦਾ ਟਾਇਰ ਫਟਣ ਕਾਰਣ ਵਾਪਰਿਆ ਭਾਣਾ

Friday, Aug 14, 2026 - 06:36 PM (IST)

ਫਤਹਿਗੜ੍ਹ ਸਾਹਿਬ ''ਚ ਦੋ ਦੋਸਤਾਂ ਦੀ ਮੌਤ, ਕਾਰ ਦਾ ਟਾਇਰ ਫਟਣ ਕਾਰਣ ਵਾਪਰਿਆ ਭਾਣਾ

ਫਤਹਿਗੜ੍ਹ ਸਾਹਿਬ (ਸੁਰੇਸ਼) : ਸਰਹਿੰਦ-ਚੰਡੀਗੜ੍ਹ ਰੋਡ ''ਤੇ ਪੈਂਦੇ ਪਿੰਡ ਅੱਤੇਵਾਲੀ ਕੋਲ ਵਾਪਰੇ ਦਰਦਨਾਕ ਹਾਦਸੇ ਵਿਚ 2 ਨੌਜਵਾਨਾਂ ਮਾਧਵ ਕੁਮਾਰ ਅਤੇ ਹਰੀਸ਼ ਕੁਮਾਰ ਦੀ ਮੌਤ ਹੋ ਗਈ। ਥਾਣਾ ਫਤਹਿਗੜ੍ਹ ਸਾਹਿਬ ਦੇ ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਨੌਜਵਾਨ ਆਪਣੇ ਦੋਸਤ ਦੀ ਭੈਣ ਦੇ ਘਰ ਮੁੰਡਾ ਹੋਣ ਦੀ ਖੁਸ਼ੀ ਵਿਚ ਪਾਰਟੀ ਕਰਕੇ ਉਸ ਨੂੰ ਵਾਪਸ ਛੱਡਣ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਚਾਰ ਦੋਸਤ ਦੋ ਵੱਖ-ਵੱਖ ਕਾਰਾਂ ਵਿਚ ਸਵਾਰ ਸਨ। ਇਹ ਜਦੋਂ ਪਿੰਡ ਅੱਤੇਵਾਲੀ ਨੇੜੇ ਪਹੁੰਚੇ ਤਾਂ ਕਾਰ ਦਾ ਟਾਇਰ ਫਟ ਗਿਆ, ਜਿਸ ਨਾਲ ਗੱਡੀ ਬੇਕਾਬੂ ਹੋ ਗਈ। ਬੇਕਾਬੂ ਕਾਰ ਪਹਿਲਾਂ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾਈ ਅਤੇ ਫਿਰ ਨਾਲ ਹੀ ਸਥਿਤ ਪਾਣੀ ਦੇ ਛੱਪੜ ਵਿਚ ਜਾ ਡਿੱਗੀ। 

ਇਹ ਵੀ ਪੜ੍ਹੋ : ਕਹਿਰ ਓ ਰੱਬਾ ! ਖੇਤਾਂ 'ਚ ਕੰਮ ਕਰਦੇ ਸਮੇਂ ਰੋਟਾਵੇਟਰ ਦੀ ਲਪੇਟ ’ਚ ਆਇਆ ਮੁੰਡਾ, ਦੇਖਣ ਵਾਲੇ ਕੰਬ ਗਏ

ਉਨ੍ਹਾਂ ਦੱਸਿਆ ਕਿ ਜਦੋਂ ਇਸ ਦੀ ਸੂਚਨਾ ਪੁਲਸ ਨੂੰ ਮਿਲੀ ਤਾਂ ਪੁਲਸ ਪਾਰਟੀ ਨੇ ਮੌਕੇ 'ਤੇ ਪੁੱਜ ਕੇ ਕਾਰਵਾਈ ਆਰੰਭ ਦਿੱਤੀ। ਐੱਸਐੱਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਦੇਰ ਰਾਤ ਜਦੋਂ ਉਕਤ ਕਾਰ ਨੂੰ ਛੱਪੜ ਵਿਚੋਂ ਕੱਢਿਆ ਗਿਆ ਤਾਂ ਕਾਰ ਸਵਾਰ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਜ਼ਿਲਾ ਹਸਪਤਾਲ ਦੇ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ''ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 

ਇਹ ਵੀ ਪੜ੍ਹੋ : ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

 


author

Gurminder Singh

Content Editor

Related News