ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਜਿਗਰੀ ਦੋਸਤਾਂ ਦੀ ਇਕੱਠਿਆਂ ਗਈ ਜਾਨ

Monday, Aug 17, 2026 - 02:30 PM (IST)

ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਜਿਗਰੀ ਦੋਸਤਾਂ ਦੀ ਇਕੱਠਿਆਂ ਗਈ ਜਾਨ

ਤਰਨਤਾਰਨ (ਰਮਨ)-ਹਾਈਵੇਅ 'ਤੇ ਖੜ੍ਹੇ ਖਰਾਬ ਟਰੱਕ 'ਚ ਕਾਰ ਦੇ ਟਕਰਾਉਣ ਨਾਲ ਕਾਰ ਸਵਾਰ 2 ਜਿਗਰੀ ਦੋਸਤਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਸਿਮਰਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੈਸ਼ਨਲ ਹਾਈਵੇਅ ਪਿੰਡ ਪਿੱਦੀ ਦੇ ਸਾਹਮਣੇ ਟਾਇਰਾਂ ਦੀ ਦੁਕਾਨ ਹੈ, ਜਿੱਥੇ ਬੀਤੀ ਰਾਤ ਕਰੀਬ ਸਾਢੇ 9 ਵਜੇ ਉਸ ਦੇ ਦੋਸਤ ਅਨਮੋਲਕਪ੍ਰੀਤ ਸਿੰਘ (25) ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਪਿੱਦੀ ਅਤੇ ਸੁਖਰਾਜ ਸਿੰਘ (35) ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਰੂੜੇ ਆਸਲ ਜ਼ਿਲ੍ਹਾ ਤਰਨਤਾਰਨ ਆਈ-20 ਕਾਰ 'ਤੇ ਸਵਾਰ ਹੋ ਕੇ ਉਸ ਦੇ ਕੋਲ ਤਰਨਤਾਰਨ ਸ਼ਹਿਰ ਤੋਂ ਆ ਰਹੇ ਸਨ। 

ਇਹ ਵੀ ਪੜ੍ਹੋ: ਪੰਜਾਬ: ਸਕਾਰਪੀਓ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਦਹਿਲਿਆ ਇਹ ਇਲਾਕਾ

PunjabKesari

ਇਸ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਿਲਕੁਲ ਸਾਹਮਣੇ ਬਣੇ ਸਰਵਿਸ ਲੇਨ 'ਤੇ ਖੜ੍ਹੇ ਖਰਾਬ ਟਰੱਕ ਦੇ ਪਿੱਛੇ ਉਨ੍ਹਾਂ ਦੀ ਆਈ-20 ਕਾਰ ਜਾ ਟਕਰਾਈ। ਇਸ ਟੱਕਰ ਦੌਰਾਨ ਕਾਰ ਦੇ ਪਰਖੱਚੇ ਉੱਡ ਗਏ। ਸਿਮਰਨਪ੍ਰੀਤ ਸਿੰਘ ਉਰਫ਼ ਸੋਨਾ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਅਨਮੋਲਕਪ੍ਰੀਤ ਸਿੰਘ ਅਤੇ ਸੁਖਰਾਜ ਸਿੰਘ, ਜੋ ਪੱਕੇ ਦੋਸਤ ਸਨ, ਨੂੰ ਤਰਨਤਾਰਨ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। 

PunjabKesari

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਡੀ ਵਾਰਦਾਤ! ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਆੜ੍ਹਤੀ ਦਾ ਬੇਰਹਿਮੀ ਨਾਲ ਕਤਲ

ਸਿਮਰਨਪ੍ਰੀਤ ਸਿੰਘ ਨੇ ਦੱਸਿਆ ਕਿ ਅਨਮੋਲਕਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਬੇਟਾ ਸੀ, ਜੋ ਕੁਆਰਾ ਸੀ ਅਤੇ ਉਸ ਦੀ ਵੱਡੀ ਭੈਣ ਕੈਨੇਡਾ ਵਿਖੇ ਪੜ੍ਹਾਈ ਕਰ ਰਹੀ ਹੈ ਜਦਕਿ ਪਿਤਾ ਖੇਤੀਬਾੜੀ ਦਾ ਕਾਰੋਬਾਰ ਕਰਦੇ ਹਨ। ਦੂਜੇ ਪਾਸੇ ਸੁਖਰਾਜ ਸਿੰਘ ਵਿਆਹੁਤਾ ਸੀ ਅਤੇ ਉਸ ਦੇ ਦੋ ਬੱਚੇ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕਰਵਾਈ ਗਈ, ਜਿਸ ਦੇ ਚੱਲਦਿਆਂ ਐਤਵਾਰ ਦੋਵਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ  Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News