ਦੀਵਾਲੀ ਦੀ ਰਾਤ ਦੋ ਦੋਸਤਾਂ ਨੂੰ ਮੌਤ ਨੇ ਪਾਇਆ ਘੇਰਾ, ਦੋਵਾਂ ਦੀ ਦਰਦਨਾਕ ਮੌਤ

Friday, Nov 01, 2024 - 05:06 PM (IST)

ਦੀਵਾਲੀ ਦੀ ਰਾਤ ਦੋ ਦੋਸਤਾਂ ਨੂੰ ਮੌਤ ਨੇ ਪਾਇਆ ਘੇਰਾ, ਦੋਵਾਂ ਦੀ ਦਰਦਨਾਕ ਮੌਤ

ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ਤੇ ਧਰਮਕੋਟ ਨਜ਼ਦੀਕ ਦੇਰ ਰਾਤ ਭਿਆਨਕ ਹਾਦਸਾ ਵਾਪਰਨ ਕਾਰਨ ਦੋ ਘਰਾਂ ਦੇ ਚਿਰਾਗ ਬੁੱਝ ਗਏ ਅਤੇ ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲ ਗਈਆਂ।  ਇਸ ਹਾਦਸੇ 'ਚ ਮੌਤ ਦਾ ਸ਼ਿਕਾਰ ਹੋਏ ਲਵਪ੍ਰੀਤ ਸਿੰਘ ਅਤੇ ਵਿਜੈ ਕੁਮਾਰ ਦੋਵੇਂ ਗੂੜੇ ਦੋਸਤ ਸਨ। ਮ੍ਰਿਤਕ ਵਿਜੈ ਕੁਮਾਰ ਉਮਰ 18 ਸਾਲ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਦੇਰ ਰਾਤ ਵਿਜੈ ਕੁਮਾਰ ਆਪਣੇ ਮੋਟਰਸਾਈਕਲ ’ਤੇ ਆਪਣੇ ਦੋਸਤ ਲਵਪ੍ਰੀਤ ਸਿੰਘ ਨੂੰ ਉਸ ਦੇ ਘਰ ਛੱਡਣ ਲਈ ਗਿਆ ਸੀ, ਕਿਉਂਕਿ ਲਵਪ੍ਰੀਤ ਸਿੰਘ ਦੀ ਗੱਡੀ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਜਿਸ ਵਿੱਚ ਲਵਪ੍ਰੀਤ ਦਾ ਤਾਂ ਕੋਈ ਨੁਕਸਾਨ ਨਹੀਂ ਹੋਇਆ ਪਰ ਉਸ ਦੀ ਗੱਡੀ ਦਾ ਕਾਫੀ ਨੁਕਸਾਨ ਹੋ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਨੂੰ ਲੈ ਕੇ ਮੌਸਮ 'ਚ ਹੋਈ ਵੱਡੀ ਤਬਦੀਲੀ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦਾ AQI

ਇਸੇ ਲਈ ਵਿਜੈ ਕੁਮਾਰ ਲਵਪ੍ਰੀਤ ਸਿੰਘ ਨੂੰ ਆਪਣੇ ਮੋਟਰਸਾਈਕਲ ’ਤੇ ਉਸ ਨੂੰ ਉਸ ਦੇ ਪਿੰਡ ਛੱਡਣ ਲਈ ਜਾ ਰਿਹਾ ਸੀ ਪਰ ਹੋਣੀ ਨੇ ਦੋਵਾਂ ਨੂੰ ਰਸਤੇ ਵਿਚ ਹੀ ਘੇਰ ਲਿਆ। ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਜੈ ਕੁਮਾਰ ਅਜੇ ਕੁਵਾਰਾ ਸੀ ਅਤੇ ਮ੍ਰਿਤਕ ਲਵਪ੍ਰੀਤ ਸਿੰਘ ਵਿਆਹਿਆ ਹੋਇਆ ਸੀ ਉਸ ਦੇ ਦੋ ਬੱਚੇ ਸਨ। 

ਇਹ ਵੀ ਪੜ੍ਹੋ- ਸਾਈਬਰ ਕ੍ਰਾਈਮ ਦਾ ਸ਼ਿਕਾਰ ਹੋਣ ਵਾਲਿਆਂ ਲਈ ਅਹਿਮ ਖ਼ਬਰ, ਪੁਲਸ ਨੇ ਬਣਾਇਆ ਪਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News