ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ

Wednesday, May 27, 2026 - 10:36 AM (IST)

ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ

ਫਰੀਦਕੋਟ (ਰਾਜਨ) : ਜ਼ਿਲ੍ਹਾ ਫਰੀਦਕੋਟ ਦੇ ਪਿੰਡ ਮਹਿਮੂਆਣਾ ਕੋਲ ਅੱਜ ਸਵੇਰੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 4 ਵਜੇ ਇਕ ਆਈ-20 ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ’ਤੇ ਦੋ ਨੌਜਵਾਨ ਸਵਾਰ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਮਹਿਜ਼ 19 ਸਾਲ ਦੀ ਉਮਰ ਦੇ ਸਨ ਅਤੇ ਪਿੰਡ ਮਹਿਮੂਆਣਾ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਪੱਲੇਦਾਰੀ ਦਾ ਕੰਮ ਕਰਦੇ ਸਨ ਅਤੇ ਸਵੇਰੇ ਆਪਣੇ ਕੰਮ ਲਈ ਫਰੀਦਕੋਟ ਆ ਰਹੇ ਸਨ, ਜਦੋਂ ਸਾਹਮਣੇ ਤੋਂ ਆ ਰਹੀ ਆਈ-20 ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ ਇਸ ਦਿਨ ਹੋਇਆ ਛੁੱਟੀ ਦਾ ਐਲਾਨ

ਹਾਦਸੇ ਤੋਂ ਬਾਅਦ ਪੁਲਸ ਵੱਲੋਂ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੈਡੀਕਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ, ਜਿੱਥੇ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਹਾਦਸਾਗ੍ਰਸਤ ਕਾਰ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ਦੇ ਭਰਾ ਅਤੇ ਚਾਚੇ ਨੇ ਦੱਸਿਆ ਕਿ ਜਸ਼ਨਪ੍ਰੀਤ ਅਤੇ ਗੁਰਪ੍ਰੀਤ ਦੋਵੇਂ ਆਂਢ-ਗੁਆਂਢ ਵਿਚ ਰਹਿੰਦੇ ਸਨ ਅਤੇ ਪੱਲੇਦਾਰੀ ਦਾ ਕੰਮ ਕਰਦੇ ਸਨ। ਅੱਜ ਸਪੈਸ਼ਲ ਕੰਮ ਲੱਗਣ ਕਾਰਨ ਉਹ ਸਵੇਰੇ ਜਲਦੀ ਘਰੋਂ ਕੰਮ ’ਤੇ ਜਾਣ ਲਈ ਮੋਟਰਸਾਈਕਲ ’ਤੇ ਨਿਕਲੇ ਸਨ। ਉਹ ਅਜੇ ਪਿੰਡ ਦੀ ਮੁੱਖ ਸੜਕ ’ਤੇ ਚੜ੍ਹੇ ਹੀ ਸਨ ਕਿ ਸਾਹਮਣੇ ਤੋਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ ਮੋਰਚਾ, ਆਖਿਰ ਪੁਲਸ ਨੇ ਦਰਜ ਕੀਤੀ FIR

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕਾਰ ਚਾਲਕ ਨੂੰ ਨੀਂਦ ਆ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰ ਨੇ ਮੰਗ ਕੀਤੀ ਹੈ ਕਿ ਕਾਰ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਉਹ ਧਰਨਾ ਲਗਾਉਣ ਲਈ ਮਜਬੂਰ ਹੋਣਗੇ।

ਇਹ ਵੀ ਪੜ੍ਹੋ : ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ ਬਚਿਆ, ਬੱਚਿਆਂ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News