ਮਾਪੇ ਕਰ ਰਹੇ ਸੀ ਪੁੱਤ ਦੇ ਵਿਆਹ ਦੀ ਤਿਆਰੀ! ਇੱਧਰੋਂ ਨੌਜਵਾਨ ਨਾਲ ਵਾਪਰ ਗਿਆ ਭਾਣਾ

06/06/2024 9:55:12 AM

ਸਮਰਾਲਾ (ਵਿਪਨ): ਮਾਛੀਵਾੜਾ ਸਾਹਿਬ ਵਿਖੇ  ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 2 ਦੋਸਤਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਸ਼ਦੀਪ ਸਿੰਘ ਤੇ ਗੁਰਵਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਮਰਾਲਾ ਵੱਲੋਂ ਮਾਛੀਵਾੜਾ ਵੱਲ ਨੂੰ ਆ ਰਹੇ ਸਨ ਕਿ ਨਿਰੰਕਾਰੀ ਭਵਨ ਨੇੜੇ ਉਹ ਹਾਦਸੇ ਦਾ ਸ਼ਿਕਾਰ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਚੋਣ ਹਾਰਨ ਮਗਰੋਂ Live ਆ ਗਏ ਰਵਨੀਤ ਸਿੰਘ ਬਿੱਟੂ, ਪਿੰਡਾਂ ਵਾਲਿਆਂ ਨੂੰ ਮਾਰੇ ਮਿਹਣੇ

ਜਾਣਕਾਰੀ ਅਨੁਸਾਰ ਅੱਖਾਂ ਵਿਚ ਲਾਈਟ ਪੈਣ ਕਾਰਨ ਇਹ ਹਾਦਸਾ ਵਾਪਰਿਆ ਜਿਸ ਕਾਰਨ ਇਹ ਦੋਵੇਂ ਸੜਕ ਦੇ ਕਿਨਾਰੇ 'ਤੇ ਲੱਗੇ ਦਰੱਖਤ ਵਿਚ ਜਾ ਵੱਜੇ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਕਾਰਨ ਇਨ੍ਹਾਂ ਦੀ ਉੱਥੇ ਹੀ ਮੌਤ ਹੋ ਗਈ। ਤੜਕਸਾਰ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਸੜਕ ਕਿਨਾਰੇ ਡਿੱਗਿਆਂ ਪਿਆਂ ਨੂੰ ਰਾਹਗੀਰਾਂ ਨੇ ਦੇਖਿਆ, ਜਿਨ੍ਹਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਸਹਾਇਕ ਥਾਣੇਦਾਰ ਪਵਨਜੀਤ ਮੌਕੇ ’ਤੇ ਪਹੁੰਚੇ ਅਤੇ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਹਰਸ਼ਦੀਪ ਸਿੰਘ ਤੇ ਗੁਰਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਪੁਲਸ ਵੱਲੋਂ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਦਕਿ ਅਣਪਛਾਤੇ ਵਾਹਨ ਤੇ ਉਸ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। 

ਗੁਰਵਿੰਦਰ ਦੇ ਵਿਆਹ ਦੀ ਤਿਆਰੀ ਕਰ ਰਹੇ ਸੀ ਮਾਪੇ 

ਹਾਦਸੇ ਵਿਚ ਮਾਰੇ ਗਏ ਨੌਜਵਾਨ ਹਰਸ਼ਦੀਪ ਸਿੰਘ ਦਾ 1 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ, ਜਦਕਿ ਗੁਰਵਿੰਦਰ ਸਿੰਘ ਅਜੇ ਕੁਆਰਾ ਸੀ ਅਤੇ ਮਾਪੇ ਉਸ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ। ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌਤ ਕਾਰਨ ਪਿੰਡ ਸੈਂਸੋਵਾਲ ਕਲਾਂ ਅਤੇ ਰਹੀਮਾਬਾਦ ਖੁਰਦ ਵਿਚ ਸੋਗ ਦੀ ਲਹਿਰ ਛਾਈ ਹੋਈ ਸੀ। ਪਰਿਵਾਰਾਂ ਵੱਲੋਂ ਤੀਸਰੇ ਵਿਅਕਤੀ ਦੇ ਵੀ ਨਾਲ ਹੋਣ ਦਾ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਕੱਲ੍ਹ ਲੁਧਿਆਣੇ ਦੇ ਹਿੱਸੇ ਆਏ 2 ਸੰਸਦ ਮੈਂਬਰ

ਉੱਥੇ ਇਸ ਐਕਸੀਡੈਂਟ ਦੀ ਤਫਦੀਸ਼ ਕਰ ਰਹੇ ਏ.ਐੱਸ.ਆਈ. ਪਵਨਜੀਤ ਨੇ ਦੱਸਿਆ ਕਿ ਰਾਤ 1 ਵਜੇ ਤੋਂ ਬਾਅਦ ਇਹ ਹਾਦਸਾ ਵਾਪਰਿਆ ਹੈ। ਸਵੇਰ ਨੂੰ ਕਿਸੇ ਰਾਹਗੀਰ ਵੱਲੋਂ ਫੋਨ 'ਤੇ ਇਤਲਾਹ ਦੇਣ 'ਤੇ ਉਹ ਮੌਕੇ 'ਤੇ ਪਹੁੰਚੇ ਅਤੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਵੱਲੋਂ ਤੀਸਰੇ ਵਿਅਕਤੀ ਦੇ ਨਾਲ ਹੋਣ ਦਾ ਖ਼ਦਸ਼ਾ ਜਾਹਰ ਕੀਤਾ ਜਾ ਰਿਹਾ ਹੈ ਜਿਸ ਬਾਰੇ ਤਫਤੀਸ਼ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News