ਪੰਜਾਬ 'ਚ ਵੱਡਾ ਹਾਦਸਾ, Birthday ਪਾਰਟੀ ਤੋਂ ਪਰਤਦਿਆਂ ਦੋ ਦੋਸਤਾਂ ਦੀ ਦਰਦਨਾਕ ਮੌਤ, ਗੱਡੀ ਦੇ ਉੱਡੇ ਪਰਖੱਚੇ
Monday, Dec 30, 2024 - 03:53 PM (IST)
ਗੋਰਾਇਆ (ਮੁਨੀਸ਼)- ਗੋਰਾਇਆ ਵਿਖੇ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੇ ਨੌਜਵਾਨਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਉਕਤ ਨੌਜਵਾਨ ਜਨਮਦਿਨ ਦੀ ਪਾਰਟੀ ਤੋਂ ਵਾਪਸ ਪਰਤ ਰਹੇ ਸਨ। ਇਸ ਦਰਦਨਾਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- Audi 'ਚ ਜਾਂਦੀ ਬਰਾਤ ਕਿਸਾਨਾਂ ਨੇ ਲਈ ਰੋਕ, ਲਾੜੇ ਹੱਥ ਝੰਡਾ ਫੜਾ ਲਵਾ ਦਿੱਤੇ ਨਾਅਰੇ
ਮ੍ਰਿਤਕ ਨੌਜਵਾਨਾਂ ਦੀ ਪਛਾਣ ਪੰਕਜ ਵਾਸੀ ਮਹਿਸਮਪੁਰ ਫਿਲੌਰ ਅਤੇ ਦੂਜਾ ਨੌਜਵਾਨ ਦੀਪਕ ਬੱਗਾ ਵਾਸੀ ਜਲੰਧਰ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਨੌਜਵਾਨ ਲੁਧਿਆਣਾ ਤੋਂ ਜਲੰਧਰ ਵੱਲ ਆ ਰਿਹਾ ਸੀ ਤਾਂ ਉਨ੍ਹਾਂ ਦੀ ਕਾਰ ਡਿਵਾਈਡਰ ਪਾਰ ਕਰ ਗਈ, ਜਿਸ ਕਾਰਨ ਇਹ ਦੂਜੇ ਪਾਸੇ ਤੋਂ ਆ ਰਹੀ ਕਾਰ ਨਾਲ ਟਕਰਾ ਗਈ ਅਤੇ ਭਿਆਨਕ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ- 'ਲਾਕਡਾਊਨ' ਹੋਇਆ ਪੰਜਾਬ, ਦੁਕਾਨਾਂ ਤੋਂ ਲੈ ਕੇ ਸਰਕਾਰੀ ਦਫ਼ਤਰਾਂ ਤੱਕ ਸਭ ਕੁਝ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e