ਪੰਜਾਬ ''ਚ ਤੜਕਸਾਰ ਵੱਡਾ ਹਾਦਸਾ, ਪਾਰਟੀ ਤੋਂ ਪਰਤ ਰਹੇ ਦੋ ਦੋਸਤਾਂ ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ
Sunday, Jan 26, 2025 - 12:45 PM (IST)
ਫਿਰੋਜ਼ਪੁਰ (ਸੁਨੀਲ)- ਫਿਰੋਜ਼ਪੁਰ-ਫਾਜ਼ਿਲਕਾ ਰੋਡ ਸਥਿਤ ਪਿੰਡ ਲਮੋਚੜ੍ਹ ਕਲਾਂ ਨੇੜੇ ਤੜਕਸਾਰ ਭਿਆਨਕ ਹਾਦਸਾ ਵਾਪਰ ਗਿਆ। ਇਥੇ ਇਕ ਕਾਰ ਸਫੈਦੇ ਦਰੱਖ਼ਤ ਵਿੱਚ ਵੱਜੀ, ਜਿਸ ਦੌਰਾਨ ਦੋਸਤਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ ਅਤੇ ਆਸ ਪਾਸ ਦੇ ਲੋਕਾਂ ਦੇ ਸਹਿਯੋਗ ਨਾਲ ਬੇਹੱਦ ਜੱਦੋ-ਜ਼ਹਿਦ ਮਗਰੋਂ ਲਾਸ਼ਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ : BSF ਨੇ ਗਣਤੰਤਰ ਦਿਵਸ ਮੌਕੇ ਅਟਾਰੀ-ਵਾਹਗਾ ਬਾਰਡਰ 'ਤੇ ਲਹਿਰਾਇਆ ਤਿਰੰਗਾ, ਵੰਡੀ ਮਠਿਆਈ
ਜਾਣਕਾਰੀ ਅਨੁਸਾਰ ਸ਼ੁਭਮ ਧੂੜੀਆ ਪੁੱਤਰ ਅਤੇ ਸਾਜਨ ਮਦਾਨ ਦੀ ਮੌਤ ਹੋ ਗਈ ਅਤੇ ਗੁਰਵਿੰਦਰ ਸਿੰਘ ਵਾਸੀਆ ਫਾਜ਼ਿਲਕਾ ਗੰਭੀਰ ਜ਼ਖ਼ਮੀ ਹੋ ਗਿਆ ਜੋਕਿ ਬਠਿੰਡਾ ਤੋਂ ਇਕ ਨਿੱਜੀ ਕੰਪਨੀ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ ਅਤੇ ਉਨ੍ਹਾਂ ਨੇ ਆਪਣਾ ਇਕ ਦੋਸਤ ਜਲਾਲਾਬਾਦ ਛੱਡਿਆ ਅਤੇ ਉਸ ਤੋਂ ਕਰੀਬ 10 ਮਿੰਟ ਬਾਅਦ ਇਹ ਭਿਆਨਕ ਹਾਦਸਾ ਵਾਪਰ ਗਿਆ। ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਮੌਕੇ ਤੇਂ ਪਹੁੰਚ ਕੇ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਪਹੁੰਚਾਇਆ ਅਤੇ ਪੁਲਸ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਜਲੰਧਰ 'ਚ ਤਿਰੰਗਾ, ਆਖੀਆਂ ਅਹਿਮ ਗੱਲਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e