ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਭਾਰਤੀਆਂ ''ਚ ਦੋ ਹੁਸ਼ਿਆਰਪੁਰ ਦੇ ਵੀ ਸ਼ਾਮਲ
Wednesday, Feb 05, 2025 - 05:10 PM (IST)
ਹੁਸ਼ਿਆਰਪੁਰ (ਮੋਮੀ, ਵਰਿੰਦਰ ਪੰਡਿਤ)- ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਭਾਰਤੀਆਂ 'ਚ ਦੋ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੀ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਰ ਇਕ ਵਿਅਕਤੀ ਹਰਵਿੰਦਰ ਸਿੰਘ ਵਾਸੀ ਪਿੰਡ ਟਾਹਲੀ ਟਾਂਡਾ ਅਤੇ ਦੂਜਾ ਵਿਅਕਤੀ ਸੁਖਪਾਲ ਸਿੰਘ ਵਾਸੀ ਪਿੰਡ ਦਾਰਾਪੁਰ ਧਰਮਕੋਟ ਗੜ੍ਹਦੀਵਾਲ ਸੰਬੰਧਤ ਹੈ।
ਇਹ ਵੀ ਪੜ੍ਹੋ : ਫਾਇਰਿੰਗ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਾਬਕਾ ਮਹਿਲਾ ਸਰਪੰਚ ਦੇ ਘਰ ਚੱਲੀਆਂ ਗੋਲ਼ੀਆਂ
ਹਰਵਿੰਦਰ ਸਿੰਘ ਪਿਛਲੇ ਮਹੀਨੇ ਹੀ ਬਾਰਡਰ ਕਰਾਸ ਕਰਕੇ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖ਼ਲ ਹੋਇਆ ਸੀ ਅਤੇ ਫੜੇ ਜਾਣ ਤੋਂ ਬਾਅਦ ਕੈਂਪ ਵਿਚ ਵੀ ਸੀ। ਹਰਵਿੰਦਰ ਸਿੰਘ ਦੀ ਪਤਨੀ ਕੁਲਜਿੰਦਰ ਕੌਰ ਨੇ ਦੱਸਿਆ ਕਿ ਹਰਵਿੰਦਰ ਸਿੰਘ ਕਰੀਬ ਅੱਠ ਮਹੀਨੇ ਪਹਿਲਾਂ ਘਰੋਂ ਅਮਰੀਕਾ ਜਾਣ ਲਈ ਗਿਆ ਸੀ। ਕੁਲਜਿੰਦਰ ਕੌਰ ਨੇ ਦੱਸਿਆ ਕਿ ਏਜੰਟ ਨੇ 42 ਲੱਖ ਰੁਪਏ ਲੈਣ ਦੇ ਬਾਵਜੂਦ ਧੋਖੇ ਨਾਲ ਡੌਂਕੀ ਲਗਾ ਕੇ ਅਮਰੀਕਾ ਭੇਜਿਆ ਸੀ। ਉਸ ਦੇ ਪਤੀ ਨੇ 15 ਜਨਵਰੀ ਨੂੰ ਮੈਸਜ ਕਰਕੇ ਦੱਸਿਆ ਕਿ ਉਸ ਨੇ ਅਮਰੀਕਾ ਦਾ ਬਾਰਡਰ ਕਰਾਸ ਕਰ ਲਿਆ ਹੈ। ਬਾਅਦ ਵਿਚ ਕੋਈ ਰਾਬਤਾ ਨਹੀਂ ਹੋਇਆ ਅਤੇ ਅੱਜ ਉਨ੍ਹਾਂ ਨੂੰ ਉਸ ਦੇ ਵਤਨ ਵਾਪਸੀ ਦੀ ਸੂਚਨਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਏਜੰਟ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ ਅਤੇ ਉਨ੍ਹਾਂ ਵਿਆਜ 'ਤੇ ਰਕਮ ਲੈ ਕੇ ਉਸ ਨੂੰ ਦਿੱਤੀ ਸੀ।
ਇਹ ਵੀ ਪੜ੍ਹੋ : Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e