ਔਰਤ ਸਮੇਤ ਦੋ ਭਗੌੜੇ ਕਾਬੂ
Saturday, Feb 24, 2018 - 05:34 AM (IST)

ਤਰਨਤਾਰਨ, (ਰਾਜੂ, ਰਮਨ)- ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਔਰਤ ਸਮੇਤ ਦੋ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਪ੍ਰੇਮ ਸਿੰਘ ਨੇ ਦੱਸਿਆ ਕਿ ਸੋਹਨ ਸਿੰਘ ਪੁੱਤਰ ਭਜਨ ਸਿੰਘ ਤੇ ਰਾਜਵਿੰਦਰ ਕੌਰ ਪਤਨੀ ਨਛੱਤਰ ਸਿੰਘ ਦੋਵੇਂ ਵਾਸੀ ਲੁਹਾਰ ਦੇ ਖਿਲਾਫ ਥਾਣਾ ਸ੍ਰੀ ਚੋਹਲਾ ਸਾਹਿਬ ਵਿਖੇ ਮੁਕੱਦਮਾ ਦਰਜ ਸੀ। ਅਲਾਦਤ 'ਚ ਪੇਸ਼ ਨਾ ਹੋਣ ਕਰ ਕੇ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਅੱਜ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗੇਰਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।