ਵੱਖ-ਵੱਖ ਕੇਸਾਂ ''ਚ ਸ਼ਾਮਲ 2 ਭਗੌੜੇ ਕਾਬੂ
Friday, Sep 29, 2017 - 12:08 AM (IST)

ਬਟਾਲਾ, (ਬੇਰੀ, ਸੈਂਡੀ)- ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਵੱਖ-ਵੱਖ ਕੇਸਾਂ 'ਚ ਸ਼ਾਮਲ 2 ਭਗੌੜੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਥਾਣੇ 'ਚ ਦਰਜ ਮੁਕੱਦਮਾ ਨੰ.76 ਮਿਤੀ 25.9.13 ਧਾਰਾ 380, 457, 427 ਆਈ. ਪੀ. ਸੀ. ਤਹਿਤ ਲੋੜੀਂਦੇ ਅਤੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਕਥਿਤ ਦੋਸ਼ੀ ਸੁਖਦੀਪ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਡੇਰਾ ਬਾਬਾ ਨਾਨਕ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ।ਇਸੇ ਤਰ੍ਹਾਂ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਥਾਣੇ ਵਿਚ ਦਰਜ ਮੁਕੱਦਮਾ ਨੰ.44 ਮਿਤੀ 29.4.12 ਧਾਰਾ 160, 506 ਆਈ. ਪੀ. ਸੀ. ਤਹਿਤ ਭਗੌੜਾ ਕਰਾਰ ਦਿੱਤੇ ਕਥਿਤ ਦੋਸ਼ੀ ਜੋਗਰਾਜ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਕਾਹਲਾਂਵਾਲੀ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ।