ਪੰਜਾਬ ''ਚ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫਿਰਾਕ ''ਚ ਬੈਠੇ ''ਬੰਬੀਹਾ ਗੈਂਗ'' ਦੇ ਦੋ ਗੈਂਗਸਟਰ ਗ੍ਰਿਫ਼ਤਾਰ

Friday, Apr 19, 2024 - 06:34 PM (IST)

ਪੰਜਾਬ ''ਚ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫਿਰਾਕ ''ਚ ਬੈਠੇ ''ਬੰਬੀਹਾ ਗੈਂਗ'' ਦੇ ਦੋ ਗੈਂਗਸਟਰ ਗ੍ਰਿਫ਼ਤਾਰ

ਜਲੰਧਰ (ਮਹੇਸ਼)- ਜਲੰਧਰ ਪੁਲਸ ਕਮਿਸ਼ਨਰੇਟ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਬੈਠੇ ਦੋ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਿਆ। ਦੋਵੇਂ ਗੈਂਗਸਟਰਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋਕਿ ਬੰਬੀਹਾ ਗੈਂਗ ਨਾਲ ਸੰਬੰਧਤ ਦੱਸੇ ਜਾ ਰਹੇ ਹਨ।

PunjabKesari

ਮਿਲੀ ਜਾਣਕਾਰੀ ਮੁਤਾਬਕ ਉਕਤ ਗੈਂਗਸਟਰਾਂ ਨੇ ਪੰਜਾਬ ਨੂੰ ਦਹਿਲਾਉਣ ਲਈ ਦੋ ਵਿਅਕਤੀਆਂ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਦੋਹਾਂ ਕੋਲੋਂ ਵੱਡੀ ਮਾਤਰਾ ਵਿਚ ਪਿਸਤੌਲ ਅਤੇ ਅਫ਼ੀਮ, ਹੈਰੋਇਨ ਬਰਾਮਦ ਕੀਤੀ ਗਈ ਹੈ। ਦੋਵੇਂ ਕਤਲ, ਧਮਕੀ, ਜਬਰਨ ਵਸੂਲੀ, ਫਿਰੌਤੀ ਅਤੇ ਹੋਰ ਕਈ ਅਪਰਾਧਕ ਗਤੀਵਿਧੀਆਂ ਵਿਚ ਸ਼ਾਮਲ ਦੱਸੇ ਜਾ ਰਹੇ ਹਨ। 

ਇਹ ਵੀ ਪੜ੍ਹੋ- ਗਲੀਆਂ 'ਚ ਮੰਗਣ ਵਾਲੇ ਦੀ ਸ਼ਰਮਨਾਕ ਕਰਤੂਤ, 3 ਮਹੀਨਿਆਂ ਤੱਕ 13 ਸਾਲਾ ਬੱਚੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News