ਗੁਰਦੁਆਰਾ ਸਾਹਿਬ ''ਚ ਗ੍ਰੰਥੀ ਨੇ ਮਾਸੂਮ ਬੱਚੀਆਂ ਨਾਲ ਕੀਤਾ ਸ਼ਰਮਨਾਕ ਕਾਰਾ! ਹੈਰਾਨ ਕਰੇਗਾ ਪੂਰਾ ਮਾਮਲਾ

Monday, Jul 15, 2024 - 08:59 AM (IST)

ਗੁਰਦੁਆਰਾ ਸਾਹਿਬ ''ਚ ਗ੍ਰੰਥੀ ਨੇ ਮਾਸੂਮ ਬੱਚੀਆਂ ਨਾਲ ਕੀਤਾ ਸ਼ਰਮਨਾਕ ਕਾਰਾ! ਹੈਰਾਨ ਕਰੇਗਾ ਪੂਰਾ ਮਾਮਲਾ

ਜਲਾਲਾਬਾਦ (ਸੁਮਿਤ, ਟੀਨੂੰ, ਆਦਰਸ਼, ਜਤਿੰਦਰ)– ਥਾਣਾ ਅਮੀਰਖਾਸ ਦੀ ਪੁਲਸ ਵੱਲੋਂ ਬੀਤੇ ਦਿਨ ਦੋ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਉਪ ਕਪਤਾਨ ਅੱਛਰੂ ਰਾਮ ਸ਼ਰਮਾ ਨੇ ਦੱਸਿਆ ਕਿ ਪੁਲਸ ਨੂੰ ਪੀੜਤ ਲੜਕੀ ਦੀ ਮਾਂ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਉਸ ਦੀ 9 ਸਾਲਾ ਬੇਟੀ ਇਕ ਪ੍ਰਾਈਵੇਟ ਸਕੂਲ ’ਚ ਤੀਜੀ ਜਮਾਤ ’ਚ ਪੜ੍ਹਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਹੋਵੇਗੀ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ, ਲਏ ਜਾ ਸਕਦੇ ਹਨ ਅਹਿਮ ਫ਼ੈਸਲੇ

ਪੀੜਤਾ ਦੀ ਮਾਂ ਨੇ ਦੱਸਿਆ ਕਿ ਬੀਤੇ ਐਤਵਾਰ ਨੂੰ ਉਸ ਦੀ ਧੀ ਆਪਣੀ 6 ਸਾਲਾ ਸਕੂਲੀ ਸਾਥਣ ਨਾਲ ਨੇੜਲੇ ਪਿੰਡ ਚੱਕ ਜਮਾਲਗੜ੍ਹ (ਛੋਟਾ ਪੰਜੇਕੇ) ਵਾਸੀ ਗੁਰਦੁਆਰੇ ’ਚ ਖੇਡ ਰਹੀਆਂ ਸੀ ਤਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਦੋਵਾਂ ਲੜਕੀਆਂ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਬੁਲਾ ਲਿਆ ਅਤੇ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਕੁਝ ਦੇਰ ਬਾਅਦ ਦੋਵੇਂ ਲੜਕੀਆਂ ਆਪਣੇ ਘਰ ਚਲੀਆਂ ਗਈਆਂ। 

ਇਹ ਖ਼ਬਰ ਵੀ ਪੜ੍ਹੋ - ਸੁੱਤੇ ਪਏ ਲੋਕਾਂ ਦੇ ਘਰਾਂ 'ਚ ਜਾ ਵੜੀ ਪੁਲਸ! ਇਲਾਕੇ ਨੂੰ ਪਾ ਲਿਆ ਘੇਰਾ

ਪੀੜਤ ਬੱਚੀ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਲੜਕੀ ਰੋਂਦੀ ਹੋਈ ਘਰ ਆਈ ਅਤੇ ਉਸ ਨੂੰ ਸਾਰੀ ਘਟਨਾ ਦੱਸੀ। ਬਾਅਦ ’ਚ ਪੀੜਤ ਲੜਕੀ ਦੀ ਮਾਂ ਵੱਲੋਂ ਥਾਣਾ ਅਮੀਰਖਾਸ ਨੂੰ ਸੂਚਿਤ ਕਰਨ ’ਤੇ ਪੁਲਸ ਨੇ ਮੁਲਜ਼ਮ ਗ੍ਰੰਥੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਉਪ ਕਪਤਾਨ ਨੇ ਦੱਸਿਆ ਕਿ ਮੁਲਜ਼ਮ ਗ੍ਰੰਥੀ ਨੂੰ ਗ੍ਰਿਫ਼ਤਾਰ ਕਰ ਕੇ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਲਿਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News