ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ, ਠੰਡ 'ਚ ਲੱਗ ਗਈਆਂ ਮੌਜਾਂ
Friday, Jan 03, 2025 - 08:51 AM (IST)
ਚੰਡੀਗੜ੍ਹ (ਰਸ਼ਮੀ) : ਪੰਜਾਬ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ 6 ਜਨਵਰੀ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ ਅਤੇ ਦਫ਼ਤਰ ਬੰਦ ਰਹਿਣਗੇ। ਇਸ ਦੇ ਨਾਲ ਹੀ 5 ਜਨਵਰੀ ਨੂੰ ਐਤਵਾਰ ਹੈ, ਮਤਲਬ ਕਿ 2 ਛੁੱਟੀਆਂ ਇਕੱਠੀਆਂ ਆ ਗਈਆਂ ਹਨ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ 'ਚ ਲੋਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋ ਜਾਓ ਸਾਵਧਾਨ
ਪੰਜਾਬ ਯੂਨੀਵਰਸਿਟੀ (ਪੀ. ਯੂ.) ਵਲੋਂ ਵੀ 6 ਜਨਵਰੀ 2025 ਸੋਮਵਾਰ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ 'ਚ ਸਾਰੇ ਦਫ਼ਤਰਾਂ/ਸੰਸਥਾਵਾਂ/ਖੇਤਰੀ ਕੇਂਦਰਾਂ/ਦਿਹਾਤੀ ਕੇਂਦਰਾਂ/ਕਾਂਸਟੀਚੂਐਂਟ ਕਾਲਜਾਂ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਹਾਈਵੇਅ ਦਾ ਰੂਟ ਆਇਆ ਸਾਹਮਣੇ, ਅਸਮਾਨੀ ਚੜ੍ਹਨਗੇ ਜ਼ਮੀਨਾਂ ਦੇ ਭਾਅ!
ਇਹ ਛੁੱਟੀ ‘ਸ੍ਰੀ ਗੁਰੂ ਗੋਬਿੰਦ ਸਿੰਘ ਜੀ’ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਸਬੰਧਿਤ ਕਾਲਜਾਂ 'ਚ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ’ਚ ਵੀ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8