ਪੰਜਾਬ 'ਚ ਇਕੱਠੀਆਂ 2 ਛੁੱਟੀਆਂ

Saturday, Apr 12, 2025 - 11:01 AM (IST)

ਪੰਜਾਬ 'ਚ ਇਕੱਠੀਆਂ 2 ਛੁੱਟੀਆਂ

ਚੰਡੀਗੜ੍ਹ- ਅਪ੍ਰੈਲ ਵਿਚ ਸਕੂਲਾਂ ਕਾਲਜਾਂ ਵਿਚ ਛੁੱਟੀਆਂ ਦੀ ਭਰਮਾਰ ਹੈ। ਪੰਜਾਬ ਵਿਚ 14ਅਪ੍ਰੈਲ ਯਾਨੀ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਵਿਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਬੈਂਕ ਬੰਦ ਰਹਿਣਗੇ। 14 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਸਰਕਾਰੀ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਨੂੰ ਲੈ ਕੇ ਕੀਤੀ ਗਈ ਹੈ।

ਇਹ ਵੀ ਪੜ੍ਹੋ-ਪਾਕਿ ਸਰਕਾਰ ਦੀ ਵੱਡੀ ਨਾਕਾਮੀ, 18 ਘੰਟੇ ਭੁੱਖੇ-ਪਿਆਸੇ ਬੈਠੇ ਸ਼ਰਧਾਲੂਆਂ ਦੀ ਨਹੀਂ ਲਈ ਸਾਰ

ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। 14 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ। ਉੱਥੇ ਹੀ 14 ਅਪ੍ਰੈਲ ਦਿਨ ਸੋਮਵਾਰ ਤੋਂ ਪਹਿਲਾਂ ਐਤਵਾਰ ਆ ਰਹੇ ਹਨ। ਐਤਵਾਰ ਨੂੰ ਵਿਸਾਖੀ ਦਾ ਤਿਉਹਾਰ ਵੀ ਹੈ, ਜਿਸ ਦੇ ਸਬੰਧ ਵਿਚ ਵੀ ਪੰਜਾਬ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਪ੍ਰਕਾਰ ਲਗਾਤਾਰ 2 ਛੁੱਟੀਆਂ ਦਾ ਇਕੱਠੀਆਂ ਆ ਰਹੀਆਂ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ

ਦੱਸਣਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਦੇ ਮੌਕੇ 'ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਦੇ ਤਹਿਤ ਜਨਤਕ ਛੁੱਟੀ ਵਜੋਂ ਐਲਾਨਿਆ ਗਿਆ ਹੈ। ਇਸ ਦੀ ਕਾਪੀ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਭੇਜੀ ਗਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News