ਪੰਜਾਬ ਦੇ ਦੋ ਹੋਟਲਾਂ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ 18 ਔਰਤਾਂ ਤੇ 9 ਵਿਅਕਤੀ ਫੜੇ
Sunday, Jul 20, 2025 - 05:19 PM (IST)

ਮੋਗਾ (ਕਸ਼ਿਸ਼)- ਮਾੜੇ ਅੰਸਰਾਂ ਨੂੰ ਨੱਥ ਪਾਉਣ ਲਈ ਮੋਗਾ ਪੁਲਸ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਐੱਸ. ਐੱਸ. ਪੀ. ਮੋਗਾ ਦੇ ਨਿਰਦੇਸ਼ਾਂ ਦੇ ਤਹਿਤ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਦੋ ਹੋਟਲਾਂ 'ਤੇ ਰੇਡ ਕੀਤੀ ਅਤੇ 18 ਔਰਤਾਂ ਅਤੇ ਨੌ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਤੋਂ ਬਾਅਦ ਔਰਤਾਂ ਨੂੰ ਸਮਾਜ ਸੇਵੀ ਦੇ ਹਵਾਲੇ ਕੀਤਾ ਗਿਆ।
ਇਹ ਵੀ ਪੜ੍ਹੋ- ਦੇਹ ਵਪਾਰ ਦਾ ਧੰਦਾ ਚਲਾਉਣ ਵਾਲਿਆਂ 'ਤੇ ਪੁਲਸ ਦੀ ਵੱਡੀ ਕਾਰਵਾਈ, 5 ਔਰਤਾਂ ਤੇ ਹੋਟਲ ਮਾਲਕ ਗ੍ਰਿਫ਼ਤਾਰ
ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਐੱਸ. ਐੱਸ. ਪੀ. ਮੋਗਾ ਅਜੇ ਗਾਂਧੀ ਦੇ ਨਿਰਦੇਸ਼ਾਂ ਦੇ ਤਹਿਤ ਮਾੜੇ ਅੰਸਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਦੇ ਚਲਦੇ ਮਹਿਣਾ ਥਾਣਾ ਅਤੇ ਸਿਟੀ ਮੋਗਾ ਦੇ ਸਾਂਝੇ ਆਪਰੇਸ਼ਨ ਦੌਰਾਨ ਦੋ ਹੋਟਲਾਂ 'ਤੇ ਰੇਡ ਕੀਤੀ, ਜਿਨਾਂ 'ਚੋਂ ਇਤਰਾਜ਼ਯੋਗ ਹਾਲਤ 'ਚ 18 ਔਰਤਾਂ ਅਤੇ 9 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8