ਪੰਜਾਬ ''ਚ ਵਾਪਰਿਆ ਵੱਡਾ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਨੇ ਦੋ ਘਰਾਂ ''ਚ ਵਿਛਾਏ ਸਥੱਰ
Tuesday, May 07, 2024 - 06:43 PM (IST)
ਭਿੱਖੀਵਿੰਡ (ਭਾਟੀਆ)- ਕਸਬਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ ਨਜ਼ਦੀਕ ਅੱਜ ਸਵੇਰੇ ਤੜਕਸਾਰ ਸਾਡੇ ਪੰਜ ਵਜੇ ਦੇ ਕਰੀਬ ਕਾਰ ਚਾਲਕ ਵੱਲੋਂ ਮੋਟਰਸਾਈਕਲ ਨੂੰ ਮਾਰੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਦ ਕਿ ਘਟਨਾ ਨੂੰ ਅੰਜਾਮ ਦੇਣ ਵਾਲਾ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ । ਐਕਸੀਡੈਂਟ ਵਿੱਚ ਮਾਰੇ ਗਏ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਮਹਾਬੀਰ ਸਿੰਘ (38) ਪੁੱਤਰ ਬਲਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ (22) ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਰਾਜੋਕੇ ਵਜੋਂ ਹੋਈ ਹੈ ।
ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ
ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਸ਼ਿੰਦਾ ਸਿੰਘ ਅਤੇ ਬਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵੇਂ ਨੌਜਵਾਨ ਰਾਜੋਕੇ ਮੰਡੀ ਵਿੱਚੋਂ ਕਿਸੇ ਗੱਡੀ ਦਾ ਕੰਡਾ ਕਰਵਾਉਣ ਲਈ ਆਏ ਸਨ । ਜਦੋਂ ਵਾਪਸ ਪਿੰਡ ਨੂੰ ਜਾ ਰਹੇ ਸਨ ਤਾਂ ਚੂੰਘ ਮੋੜ ਦੇ ਗੱਡੀਆਂ ਵਾਲੇ ਕੰਡੇ ਨਜ਼ਦੀਕ ਭਿੱਖੀਵਿੰਡ ਵਾਲੀ ਸਾਈਡ ਤੋਂ ਤੇਜ਼ ਰਫ਼ਤਾਰ ਵਿੱਚ ਆਈ ਸਵਿਫਟ ਕਾਰ ਨੰਬਰ ਪੀਬੀ46 ਏਜੀ 5048 ਵੱਲੋਂ ਟੱਕਰ ਮਾਰ ਦਿੱਤੀ ਅਤੇ ਬੇਕਾਬੂ ਹੋਈ ਕਾਰ ਮੋਟਰਸਾਈਕਲ ਨੂੰ ਧੂਦੀ ਹੋਈ ਸੜਕ ਨਜ਼ਦੀਕ ਖੇਤਾਂ ਵਿੱਚ ਲੈ ਗਈ ।
ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਬੋਰੀ 'ਚੋਂ ਮਿਲੀ ਖੂਨ ਨਾਲ ਲੱਥਪੱਥ ਲਾਸ਼
ਉਹਨਾਂ ਦੱਸਿਆ ਕਿ ਐਕਸੀਡੈਂਟ ਇਹਨਾਂ ਭਿਆਨਕ ਸੀ ਕਿ ਦੋਨਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ, ਜਦਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਮ੍ਰਿਤਕਾਂ ਦੀ ਪਰਿਵਾਰਿਕ ਮੈਂਬਰਾਂ ਨੇ ਜ਼ਿਲ੍ਹੇ ਦੇ ਐੱਸ. ਐੱਸ. ਪੀ ਅਤੇ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਪਾਸੋਂ ਮੰਗ ਕੀਤੀ ਕਿ ਐਕਸੀਡੈਂਟ ਕਰਨ ਵਾਲੇ ਕਾਰ ਚਾਲਕ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਜਾਵੇ ਅਤੇ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇ । ਇਸ ਮਾਮਲੇ ਸਬੰਧੀ ਮੌਕੇ 'ਤੇ ਪੁੱਜੇ ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਸਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਦੋਵੇਂ ਨੌਜਵਾਨਾਂ ਦੇ ਪਰਿਵਾਰਾਂ ਦੇ ਬਿਆਨ ਦਰਜ ਕਰ ਉਪਰੰਤ ਮਾਮਲਾ ਦਰਜ ਕੀਤਾ ਜਾਵੇਗਾ । ਉਹਨਾਂ ਨੇ ਕਿਹਾ ਕਿ ਫਰਾਰ ਹੋਏ ਕਾਰ ਚਾਲਕ ਨੂੰ ਤਸਦੀਕ ਕਰਨ ਉਪਰੰਤ ਭਾਲ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਫਿਰ ਤੋਂ ਸੁਰਖੀਆਂ 'ਚ, 11 ਮੋਬਾਈਲ ਫੋਨ ਸਣੇ ਬਰਾਮਦ ਹੋਇਆ ਇਹ ਸਾਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8