ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੀਆਂ 2 ਔਰਤਾਂ ਗ੍ਰਿਫ਼ਤਾਰ
Monday, Oct 30, 2017 - 01:20 AM (IST)
ਗੁਰਦਾਸਪੁਰ, (ਵਿਨੋਦ)- ਸਿਟੀ ਪੁਲਸ ਗੁਰਦਾਸਪੁਰ ਨੇ 2 ਔਰਤਾਂ ਨੂੰ ਭਾਰੀ ਮਾਤਰਾ 'ਚ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ।
ਥਾਣਾ ਮੁਖੀ ਗੁਰਦੀਪ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਕੁਲਜੀਤ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਕਿ ਇਸ ਦੌਰਾਨ ਕਿਸੇ ਮੁਖਬਰ ਨੇ ਸੂਚਿਤ ਕੀਤਾ ਕਿ ਇਕ ਮਹਿਲਾ ਨਿਸ਼ਾ ਪਤਨੀ ਹੀਰਾ ਸਿੰਘ ਵਾਸੀ ਪਿੰਡ ਮਾਨਕੌਰ ਸਿੰਘ ਸ਼ਰਾਬ ਵੇਚਣ ਦਾ ਨਾਜਾਇਜ਼ ਧੰਦਾ ਕਰਦੀ ਹੈ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਨੂੰ ਸ਼ਰਾਬ ਸਮੇਤ ਫੜਿਆ ਜਾ ਸਕਦਾ ਹੈ। ਇਸ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਦੌਰਾਨ ਉਕਤ ਔਰਤ ਨੂੰ 7500 ਐੱਮ. ਐੱਲ. ਸ਼ਰਾਬ ਸਮੇਤ ਗ੍ਰਿਫ਼ਤਾਰ ਕਰ ਲਿਆ।
ਇਸੇ ਤਰ੍ਹਾਂ ਹੈੱਡ ਕਾਂਸਟੇਬਲ ਰਜਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਪਿੰਡ ਮਾਨਕੌਰ ਬਾਈਪਾਸ ਚੌਕ 'ਤੇ ਨਾਕਾ ਲਾ ਕੇ ਡਿਊਟੀ ਦੇ ਰਿਹਾ ਸੀ ਕਿ ਇਸ ਦੌਰਾਨ ਕਿਸੇ ਮੁਖਬਰ ਨੇ ਪੁਲਸ ਪਾਰਟੀ ਨੂੰ ਸੂਚਿਤ ਕੀਤਾ ਕਿ ਰਾਣੀ ਪਤਨੀ ਪ੍ਰੇਮ ਕੁਮਾਰ ਵਾਸੀ ਪਿੰਡ ਮਾਨਕੌਰ ਸਿੰਘ ਆਪਣੇ ਘਰ ਵਿਚ ਸ਼ਰਾਬ ਵੇਚਣ ਦਾ ਨਾਜਾਇਜ਼ ਧੰਦਾ ਕਰਦੀ ਹੈ। ਇਸ ਸੂਚਨਾ ਦੇ ਆਧਾਰੇ 'ਤੇ ਪੁਲਸ ਪਾਰਟੀ ਨੇ ਰਾਣੀ ਦੇ ਘਰ 'ਤੇ ਛਾਪੇਮਾਰੀ ਕਰ ਕੇ ਉਥੋਂ 7500 ਐੱਮ. ਐੱਲ. ਸ਼ਰਾਬ ਬਰਾਮਦ ਕੀਤੀ। ਦੋਵਾਂ ਔਰਤਾਂ ਨੂੰ ਗ੍ਰਿਫ਼ਤਾਰ ਕਰ ਕੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
