ਮੋਟਰਸਾਈਕਲਾਂ ਦੀ ਟੱਕਰ ''ਚ 2 ਜ਼ਖ਼ਮੀ

Wednesday, Feb 14, 2018 - 01:08 AM (IST)

ਮੋਟਰਸਾਈਕਲਾਂ ਦੀ ਟੱਕਰ ''ਚ 2 ਜ਼ਖ਼ਮੀ

ਬਟਾਲਾ,   (ਸੈਂਡੀ)-  ਅੱਜ ਡੇਰਾ ਰੋਡ 'ਤੇ ਤਾਰਾਗੜ੍ਹ ਵਿਖੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਨਾਲ ਦੋਵੇਂ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਮਿਲੀ ਹੈ।  ਜਾਣਕਾਰੀ ਮੁਤਾਬਕ ਸਰੂਪ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਠੱਕਰ ਸੰਧੂ ਅੱਜ ਆਪਣੇ ਮੋਟਰਸਾਈਕਲ 'ਤੇ ਪਿੰਡ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਤਾਰਾਗੜ੍ਹ ਦੇ ਨਜ਼ਦੀਕ ਪੁੱਜਾ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਜਿਸ ਨੂੰ ਹਰਪਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਧਾਰੋਵਾਲੀ ਚਲਾ ਰਿਹਾ ਸੀ, ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ, ਜਿਸ ਨਾਲ ਦੋਵੇਂ ਵਾਹਨ ਸਵਾਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ। 


Related News