ਸੜਕ ਹਾਦਸੇ ''ਚ 2 ਜ਼ਖਮੀ

07/24/2017 6:44:40 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ ਦੇ ਆਸ-ਪਾਸ ਇਲਾਕੇ 'ਚ ਹੋਈਆਂ ਦੋ ਸੜਕ ਦੁਰਘਟਨਾਵਾਂ 'ਚ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ, ਜਿਨ੍ਹਾਂ ਨੂੰ ਇਲਾਜ ਵਾਸਤੇ 108 ਨੰਬਰ ਦੁਆਰਾ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਆਪਣਾ ਇਲਾਜ ਕਰਵਾ ਰਹੇ ਮੋਹਨ ਸਿੰਘ ਪੁੱਤਰ ਚਰਨ ਸਿੰਘ ਪਿੰਡ ਭੀਲਾ ਕਪੂਰਥਲਾ ਨੇ ਦੱਸਿਆ ਕਿ ਉਹ ਕਪੂਰਥਲਾ ਸ਼ਹਿਰ ਦੀ ਹਲਵਾਈ ਦੀ ਦੁਕਾਨ ਤੋਂ ਕੁਝ ਸਾਮਾਨ ਲੈ ਕੇ ਵਾਪਸ ਮੋਟਰਸਾਈਕਲ 'ਤੇ ਆਪਣੇ ਪਿੰਡ ਆ ਰਿਹਾ ਸੀ, ਜਦੋਂ ਉਹ ਕਾਂਜਲੀ ਪੁਲ ਦੇ ਕੋਲ ਪੁੱਜਾ ਤਾਂ ਇਕ ਤੇਜ਼ ਰਫਤਾਰ ਕਾਰ ਨੇ ਗਲਤ ਦਿਸ਼ਾ ਵੱਲ ਆ ਕੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਦੁਰਘਟਨਾਗ੍ਰਸਤ ਹੋ ਗਿਆ। ਜਿਸ ਨਾਲ ਉਹ ਡਿੱਗ ਕੇ ਜ਼ਖਮੀ ਹੋ ਗਿਆ। ਇਸੇ ਤਰ੍ਹਾਂ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਆਪਣਾ ਇਲਾਜ ਕਰਵਾ ਰਹੇ ਜਸਕਰਨ ਸਿੰਘ ਪੁੱਤਰ ਸਵਰਨ ਸਿੰਘ ਨਿਵਾਸੀ ਕਪੂਰਥਲਾ ਨੇ ਦੱਸਿਆ ਕਿ ਉਹ ਮਾਰਕਫੈੱਡ ਚੌਕ ਦੇ ਕੋਲ ਪਾਣੀ ਦੀ ਬੋਤਲ ਲੈਣ ਜਾ ਰਿਹਾ ਸੀ ਕਿ ਸਾਹਮਣੇ ਤੋਂ ਆਏ ਤੇਜ਼ ਰਫਤਾਰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ ਤੇ ਉਹ ਜ਼ਖਮੀ ਹੋ ਗਿਆ।


Related News