ਸੜਕ ਹਾਦਸਿਆਂ ''ਚ 2 ਜ਼ਖਮੀ

06/20/2018 6:26:19 AM

ਕਪੂਰਥਲਾ, (ਗੁਰਵਿੰਦਰ ਕੌਰ)- ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ-ਗੋਇੰਦਵਾਲ ਸਾਹਿਬ ਰੋਡ 'ਤੇ ਪੈਦਲ ਜਾ ਰਹੇ ਇਕ ਬੱਚੇ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ, ਰਾਹਗੀਰਾਂ ਦੀ ਸਹਾਇਤਾ ਨਾਲ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ।
 ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਇਲਾਜ ਕਰਵਾ ਰਹੇ ਰੋਹਿਤ ਪੁੱਤਰ ਮਾਥੋ ਰਾਮ ਨਿਵਾਸੀ ਨਵਾਂ ਪਿੰਡ ਭੱਠਾ ਦੇ ਪਿਤਾ ਨੇ ਦੱਸਿਆ ਕਿ ਉਹ ਦੁਕਾਨ ਤੋਂ ਸਾਮਾਨ ਲੈ ਕੇ ਪੈਦਲ ਵਾਪਸ ਘਰ ਆ ਰਿਹਾ ਸੀ ਕਿ ਇਕ ਤੇਜ਼ ਰਫਤਾਰ ਅਣਪਛਾਤੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਸੇ ਤਰ੍ਹਾਂ ਪਿੰਡ ਕੁਤਬੇਵਾਲ ਨਜ਼ਦੀਕ ਮੁੰਡੀ ਮੋੜ 'ਤੇ ਪੈਦਲ ਘਰ ਆ ਰਹੀ ਇਕ ਲੜਕੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਈ। ਇਲਾਜ ਲਈ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਅਮਰਜੀਤ ਕੌਰ ਪੁੱਤਰ ਵਣਜਾਰਾ ਸਿੰਘ ਨਿਵਾਸੀ ਕੁਤਬੇਵਾਲ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਬੇਟੀ ਸਾਮਾਨ ਲੈ ਕੇ ਵਾਪਸ ਘਰ ਆ ਰਹੀ ਸੀ ਕਿ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ।