ਰੁਪਇਆਂ ਦੇ ਵਿਵਾਦ ਨੂੰ ਲੈ ਕੇ ਹੋਈ ਮਾਰਕੁੱਟ ''ਚ 2 ਜ਼ਖਮੀ

07/24/2017 1:23:07 AM

ਅਬੋਹਰ,  (ਭਾਰਦਵਾਜ)—  ਬੀਤੀ ਰਾਤ ਪਿੰਡ ਰੁਕਨਪੁਰਾ ਖੁਈਖੇੜਾ  ਨਿਵਾਸੀ ਪਿਤਾ-ਪੁੱਤਰ 'ਤੇ ਕੁਝ ਲੋਕਾਂ ਨੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਲਿਆਇਆ ਗਿਆ, ਜਿਥੇ ਇਕ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ।
ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਨੇ ਦੱਸਿਆ ਕਿ ਉਸ ਦੇ ਬੇਟੇ ਗੁਰਜੰਟ ਸਿੰਘ ਦਾ ਪਿੰਡ ਦੇ ਇਕ ਨੌਜਵਾਨ ਨਾਲ ਰੁਪਿਆਂ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ, ਜਿਸ ਕਾਰਨ ਬੀਤੇ ਦਿਨ ਉਹ ਆਪਣੇ ਬੇਟੇ ਨਾਲ ਥਾਣਾ ਬਹਾਵਵਾਲਾ 'ਚ ਸ਼ਿਕਾਇਤ ਦੇ ਕੇ ਵਾਪਸ ਆ ਰਹੇ ਸਨ ਕਿ ਰਸਤੇ 'ਚ ਉਕਤ ਨੌਜਵਾਨ ਨੇ ਆਪਣੇ ਦਰਜਨ ਕੁ ਸਾਥੀਆਂ ਨਾਲ ਉਨ੍ਹਾਂ 'ਤੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ, ਜਿਥੇ ਡਾਕਟਰਾਂ ਨੇ ਗੁਰਜੰਟ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਰੈਫਰ ਕਰ ਦਿੱਤਾ।