ਟਰੱਕ ਅਤੇ ਸਕੂਟਰੀ ਦੀ ਟੱਕਰ ਦੌਰਾਨ ਦੋ ਜ਼ਖਮੀ
Saturday, May 05, 2018 - 07:05 AM (IST)

ਤਰਨਤਾਰਨ, (ਰਾਜੂ)- ਥਾਣਾ ਸਿਟੀ ਪੱਟੀ ਦੀ ਪੁਲਸ ਨੇ ਟਰੱਕ ਅਤੇ ਸਕੂਟਰੀ ਦੀ ਟੱਕਰ ਦੌਰਾਨ ਦੋ ਔਰਤਾਂ ਦੇ ਜ਼ਖਮੀ ਹੋਣ ਦੇ ਦੋਸ਼ ਹੇਠ ਟਰੱਕ ਡਰਾਈਵਰ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁੱਦਈ ਰਾਜਬੀਰ ਕੌਰ ਪਤਨੀ ਅਮਨਦੀਪ ਸਿੰਘ ਵਾਸੀ ਪਿੰਡ ਕੱਚਾ ਪੱਕਾ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਬੁਟੀਕ ਦਾ ਕੰਮ ਕਰਦੀ ਹੈ ਤੇ ਬੱਲੂ ਕਲਾਥ ਹਾਊਸ 'ਤੇ ਆਪਣੀ ਭਤੀਜੀ ਜਸਜੀਤ ਕੌਰ ਨਾਲ ਆਉਂਦੀ-ਜਾਂਦੀ ਹੈ। ਬੀਤੇ ਦਿਨੀਂ ਜਦੋਂ ਉਹ ਕੁੱਲਾ ਰੋਡ ਤੋਂ ਥੋੜ੍ਹਾ ਅੱਗੇ ਪਹੁੰਚੀਆਂ ਤਾਂ ਇਕ ਟਰੱਕ ਡਰਾਈਵਰ ਨੇ ਉਨ੍ਹਾਂ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਡਿੱਗ ਪਈਆਂ ਤੇ ਉਨ੍ਹਾਂ ਦੇ ਕਾਫੀ ਸੱਟਾਂ ਲੱਗੀਆਂ। ਟਰੱਕ ਡਰਾਈਵਰ ਮੌਕੇ ਤੋਂ ਟਰੱਕ ਛੱਡ ਕੇ ਭੱਜ ਗਿਆ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਸੰਤੋਖ ਸਿੰਘ ਨੇ ਟਰੱਕ ਕਬਜ਼ੇ 'ਚ ਲੈ ਕੇ ਟਰੱਕ ਡਰਾਈਵਰ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਅਮਲ 'ਚ ਲਿਆਂਦੀ ਹੈ।