ਜਲੰਧਰ ਦੀ ਸਿਆਸਤ 'ਚ ਹਲਚਲ! 1 ਕਾਂਗਰਸੀ ਸਣੇ 2 ਕੌਂਸਲਰ 'ਆਪ' 'ਚ ਸ਼ਾਮਲ
Monday, Dec 23, 2024 - 08:24 AM (IST)
ਜਲੰਧਰ: ਨਗਰ ਨਿਗਮ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਮਗਰੋਂ ਸ਼ਹਿਰ ਵਿਚ ਜੋੜ-ਤੋੜ ਦੀ ਸਿਆਸਤ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਇਨ੍ਹਾਂ ਨਤੀਜਿਆਂ ਵਿਚ ਸਭ ਤੋਂ ਵੱਧੀ ਪਾਰਟੀ ਬਣੀ ਹੈ, ਪਰ ਉਹ ਵੀ ਬਹੁਮਤ ਦੇ ਅੰਕੜੇ ਤੋਂ ਥੋੜ੍ਹਾ ਦੂਰ ਰਹਿ ਗਈ ਸੀ। ਇਸ ਵਿਚਾਲੇ ਹੁਣ 2 ਕੌਂਸਲਰਾਂ ਵੱਲੋਂ ਆਪ ਦਾ ਪੱਲਾ ਫੜ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!
ਜਾਣਕਾਰੀ ਮੁਤਾਬਕ ਇਕ ਕਾਂਗਰਸੀ ਅਤੇ ਇਕ ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ਵਿਚ ਸਾਮਲ ਹੋ ਗਏ ਹਨ। ਵਾਰਡ ਨੰਬਰ 81 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਣ ਵਾਲੀ ਕੌਂਸਲਰ ਸੀਮਾ ਰਾਣੀ ਅਤੇ ਵਾਰਡ ਨੰਬਰ 65 ਤੋਂ ਕਾਂਗਰਸੀ ਕੌਂਸਲਰ ਪਰਵੀਨ ਵਾਸਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ETO ਵੱਲੋਂ ਇਨ੍ਹਾਂ ਦੋਹਾਂ ਕੌਂਸਲਰਾਂ ਦਾ ਪਾਰਟੀ ਵਿਚ ਸੁਆਗਤ ਕੀਤਾ ਗਿਆ। ਇਸ ਮੌਕੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ, ਦਿਨੇਸ਼ ਢੱਲ ਤੇ ਹੋਰ ਆਗੂ ਵੀ ਮੌਜੂਦ ਰਹੇ।
ਅੱਜ ਜਲੰਧਰ ਤੋਂ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਜਿੱਤੇ ਵਾਰਡ ਨੰਬਰ 81 ਤੋਂ ਆਜ਼ਾਦ ਕੌਂਸਲਰ ਸੀਮਾ ਜੀ ਅਤੇ ਵਾਰਡ ਨੰਬਰ 65 ਤੋਂ ਕਾਂਗਰਸੀ ਕੌਂਸਲਰ ਪਰਵੀਨ ਵਾਸਨ ਜੀ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ ।#HarbhajanSinghETO #AAPPunjab #ArvindKejriwal #AamAadmiParty #jalandhar pic.twitter.com/EAEDyNfHpf
— Harbhajan Singh ETO (@AAPHarbhajan) December 23, 2024
ਇਹ ਖ਼ਬਰ ਵੀ ਪੜ੍ਹੋ - Breaking News: ਪੰਜਾਬ 'ਚ ਰੱਦ ਹੋਈ ਮਿਊਂਸਿਪਲ ਚੋਣ, ਕੱਲ੍ਹ ਦੁਬਾਰਾ ਹੋਵੇਗੀ ਵੋਟਿੰਗ
ਦੱਸ ਦਈਏ ਕਿ ਜਲੰਧਰ ਦੇ 85 ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਨੇ 38 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਇੱਥੇ ਆਪਣਾ ਮੇਅਰ ਬਣਾਉਣ ਲਈ ਪਾਰਟੀ ਨੂੰ 43 ਸੀਟਾਂ ਦਾ ਅੰਕੜਾ ਪਾਰ ਕਰਨ ਦੀ ਲੋੜ ਹੈ। ਹੁਣ 2 ਕੌਂਸਲਰ ਹੋਰ ਜੁੜਣ ਨਾਲ ਆਮ ਆਦਮੀ ਪਾਰਟੀ ਬਹੁਮਤ ਦੇ ਅੰਕੜੇ ਦੇ ਹੋਰ ਨੇੜੇ ਪਹੁੰਚ ਗਈ ਹੈ। ਇਸ ਤਰ੍ਹਾਂ ਜਲੰਧਰ ਵਿਚ ਆਮ ਆਦਮੀ ਪਾਰਟੀ ਦਾ ਮੇਅਰ ਚੁਣੇ ਜਾਣ ਦਾ ਰਾਹ ਪੱਧਰਾ ਹੁੰਦਾ ਨਜ਼ਰ ਆ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8