ਵੱਖ-ਵੱਖ ਸੜਕ ਹਾਦਸਿਆਂ ''ਚ 2 ਦੀ ਮੌਤ, 2 ਜ਼ਖਮੀ

03/04/2018 8:02:35 AM

ਫਗਵਾੜਾ, (ਹਰਜੋਤ)- ਨੇੜਲੇ ਪਿੰਡ ਗੁਲਾਬਗੜ੍ਹ ਲਾਗੇ ਇਕ ਮੋਟਰਸਾਈਕਲ ਤੇ ਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਓਂਕਾਰ ਸਿੰਘ ਨੇ ਦੱਸਿਆ ਕਿ ਮਰਨ ਵਾਲੇ ਦੀ ਪਛਾਣ ਨਵਦੀਪ ਸਿੰਘ (24) ਪੁੱਤਰ ਹੰਸ ਲਾਲ ਵਾਸੀ ਰਣਜੀਤ ਨਗਰ ਫਗਵਾੜਾ ਵਜੋਂ ਹੋਈ ਹੈ ਜਦਕਿ ਜ਼ਖਮੀ ਦੀ ਪਛਾਣ ਸੁਰਜੀਤ ਰਾਮ ਪੁੱਤਰ ਚਰਨ ਦਾਸ ਵਾਸੀ ਪਿੰਡ ਮਲਕਪੁਰ ਵਜੋਂ ਹੋਈ ਹੈ । ਇਸੇ ਤਰ੍ਹਾਂ ਜੀ. ਟੀ. ਰੋਡ 'ਤੇ ਆਸ਼ੀਸ਼ ਹੋਟਲ ਲਾਗੇ ਇਕ ਕਾਰ ਦੇ ਬੇਕਾਬੂ ਹੋਣ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਰਾਮ ਲਾਲ ਨੇ ਦੱਸਿਆ ਕਿ ਮਰਨ ਵਾਲੇ ਦੀ ਪਛਾਣ ਰਾਜੇਸ਼ ਠਾਕੁਰ ਪੁੱਤਰ ਹਰੀ ਠਾਕੁਰ ਵਾਸੀ ਮੁਹੱਲਾ ਗੋਬਿੰਦਪੁਰਾ ਜਲੰਧਰ ਵਜੋਂ ਹੋਈ ਹੈ ਜਦਕਿ ਉਸਦਾ ਸਾਥੀ ਰੋਹਿਤ ਸ਼ਰਮਾ ਪੁੱਤਰ ਪਿਆਰਾ ਲਾਲ ਵਾਸੀ ਜਲੰਧਰ ਗੰਭੀਰ ਜ਼ਖਮੀ ਹੋ ਗਿਆ।


Related News