ਮੋਟਰਸਾਈਕਲਾਂ ਦੀ ਟੱਕਰ ''ਚ 2 ਦੀ ਮੌਤ, 2 ਜ਼ਖ਼ਮੀ

Thursday, Aug 03, 2017 - 12:18 AM (IST)

ਮੋਟਰਸਾਈਕਲਾਂ ਦੀ ਟੱਕਰ ''ਚ 2 ਦੀ ਮੌਤ, 2 ਜ਼ਖ਼ਮੀ

ਬਟਾਲਾ,   (ਸੈਂਡੀ)-  ਬੀਤੀ ਰਾਤ ਪਿੰਡ ਜੈਤੋਸਰਜਾ ਵਿਖੇ ਸਰਕਾਰੀ ਸਕੂਲ ਦੇ ਨਜ਼ਦੀਕ 2 ਮੋਟਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋਣ ਨਾਲ 2 ਨੌਜਵਾਨਾਂ ਦੀ ਮੌਤ ਅਤੇ 2 ਜ਼ਖਮੀ ਹੋ ਗਏ ਹਨ।ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਜੈਤੋਸਰਜਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕਿ ਬਟਾਲਾ ਤੋਂ ਆਪਣੇ ਪਿੰਡ ਨੂੰ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਦੇ ਨਜ਼ਦੀਕ ਪੁੱਜਾ, ਤਾਂ ਅੱਗੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨਿਰਮਲ ਸਿੰਘ ਵਾਸੀ ਰੰਗੀਲਪੁਰਾਂ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਨਾਲ ਦੋਵੇਂ ਚਾਲਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਨਿਰਮਲ ਸਿੰਘ ਦੇ ਮੋਟਰਸਾਈਕਲ ਦੇ ਪਿੱਛੇ ਬੈਠੇ ਰਾਜਾ ਅਤੇ ਪਲਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ 108 ਨੰ. ਐਂਬੂਲੈਂਸ ਦੇ ਕਰਮਚਾਰੀਆਂ ਨੇ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ।


Related News