ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, 2 ਦੀ ਮੌਤ

12/20/2021 9:03:02 PM

ਮਮਦੋਟ (ਬਲਦੇਵ ਸ਼ਰਮਾ)-ਪੁਲਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਬੋਦਲ ਵਿਖੇ ਦੋ ਧਿਰਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਅਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ’ਚੋਂ ਦੋ ਦੀ ਮੌਤ ਹੋਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਡੀ. ਐੱਸ. ਪੀ. ਫਿਰੋਜ਼ਪੁਰ ਦਿਹਾਤੀ ਤੇ ਮਮਦੋਟ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਕਾਰਵਾਈ ਆਰੰਭੀ ਗਈ ਹੈ। ਪਿੰਡ ਵਾਸੀਆਂ ਮੁਤਾਬਕ ਪਵਨ ਹਾਂਡਾ ਅਤੇ ਕੇਹਰ ਸਿੰਘ ਵਿਚਾਲੇ ਪੈਸਿਆਂ ਦੇ ਲੈਣ-ਦੇਣ ਅਤੇ ਜ਼ਮੀਨ ਦਾ ਵਿਵਾਦ ਚੱਲ ਰਿਹਾ ਸੀ, ਜੋ ਇੰਨਾ ਵਧ ਗਿਆ ਕਿ ਅੱਜ ਹੋਏ ਝਗੜੇ ਦੌਰਾਨ ਗੋਲੀ ਚੱਲਣ ਨਾਲ ਕੇਹਰ ਸਿੰਘ, ਉਸ ਦਾ ਪੁੱਤਰ ਯਾਦਵਿੰਦਰ ਸਿੰਘ ਅਤੇ ਕੇਹਰ ਸਿੰਘ ਦਾ ਜਵਾਈ ਹੈਰੀ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : ਸਿੱਧੂ ਦੇ ਹੱਕ ’ਚ ਡਟੇ ਨਵਤੇਜ ਚੀਮਾ, ਰਾਣਾ ਗੁਰਜੀਤ ਨੂੰ ਦਿੱਤਾ ਜਵਾਬ

ਇਨ੍ਹਾਂ ’ਚੋਂ ਯਾਦਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਕੇਹਰ ਸਿੰਘ ਤੇ ਹੈਰੀ ਹਸਪਤਾਲ ’ਚ ਜ਼ੇਰੇ ਇਲਾਜ ਹਨ। ਘਟਨਾ ਦੌਰਾਨ ਗੋਲੀ ਚਲਾਉਣ ਵਾਲੇ ਸ਼ਖਸ ਪਵਨ ਹਾਂਡਾ ਦੀ ਵੀ ਘਟਨਾ ਦੌਰਾਨ ਮੌਤ ਹੋ ਗਈ ਹੈ। ਪੁਲਸ ਵੱਲੋਂ ਕਾਰਵਾਈ ਲਈ ਪਰਿਵਾਰ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


Manoj

Content Editor

Related News