ਟਰੱਕ ਤੇ ਕਾਰ ਵਿਚਕਾਰ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਮੌਤ

01/28/2022 7:22:10 PM

ਜ਼ੀਰਾ (ਗੁਰਮੇਲ ਸੇਖਵਾਂ)-ਪਿੰਡ ਮੇਹਰ ਸਿੰਘ ਵਾਲਾ ਨੇੜੇ ਟਰੱਕ ਤੇ ਕਾਰ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਟਰੱਕ ਚਾਲਕ ਟਰੱਕ ਛੱਡ ਕੇ ਫਰਾਰ ਹੋ ਗਿਆ। ਟਰੱਕ ਚਾਲਕ ਖ਼ਿਲਾਫ਼ ਥਾਣਾ ਜ਼ੀਰਾ ਦੀ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕਰ ਲਿਆ ਹੈ। ਇਸ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਸੰਪੂਰਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬਹਿਕ ਖਾਸ ਨੇ ਦੱਸਿਆ ਕਿ ਉਸ ਦਾ ਬੇਟਾ ਰਣਦੀਪ ਸਿੰਘ ਤੇ ਉਸ ਦਾ ਰਿਸ਼ਤੇਦਾਰ ਅੰਗਰੇਜ਼ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਬਹਿਕ ਖਾਸ ਆਪਣੀ ਕਾਰ ਰਿਟਜ਼ ’ਚ ਸਵਾਰ ਹੋ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਇਸ ਦੌਰਾਨ ਜਦੋਂ ਉਹ ਪਿੰਡ ਮੇਹਰ ਸਿੰਘ ਵਾਲਾ ਕੋਲ ਪਹੁੰਚੇ ਤਾਂ ਕਾਰ ਨੂੰ ਟਰੱਕ ਚਾਲਕ ਨੇ ਟੱਕਰ ਮਾਰ ਦਿੱਤੀ ਤੇ ਇਸ ਹਾਦਸੇ ’ਚ ਰਣਦੀਪ ਸਿੰਘ ਤੇ ਅੰਗਰੇਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। 


Manoj

Content Editor

Related News