ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਵਿਅਕਤੀ ਕਾਬੂ

09/24/2017 3:14:41 PM


ਮੋਗਾ (ਆਜ਼ਾਦ) - ਜ਼ਿਲ੍ਹੇ ਦੀ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਦਾ ਧੰਧਾ ਕਰਨ ਦੇ ਦੋਸ਼ 'ਚ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸੁਲਖਣ ਸਿੰਘ ਨੇ ਦੱਸਿਆ ਕਿ ਉਨਾਂ ਅਜੀਤਵਾਲ ਕੋਲ ਗਸ਼ਤ ਦੌਰਾਨ ਜਗਦੇਵ ਸਿੰਘ ਨਿਵਾਸੀ ਤਖਾਣਵੱਧ ਨੂੰ ਕਾਬੂ ਕਰਕੇ ਉਸ ਕੋਲੋ 12 ਬੋਤਲਾਂ ਸ਼ਰਾਬ ਠੇਕਾ ਮਾਰਕਾ ਹੀਰ ਸੋਂਫੀ ਬਰਾਮਦ ਕਰਕੇ ਦੋਸ਼ੀ ਖਿਲਾਫ ਥਾਣਾ ਅਜੀਤਵਾਲ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤਰ੍ਹਾਂ ਥਾਣਾ ਸਮਾਲਸਰ ਦੇ ਹੌਲਦਾਰ ਬੂਟਾ ਸਿੰਘ ਨੇ ਦੱਸਿਆ ਕਿ ਉਨਾਂ ਗਸ਼ਤ ਦੌਰਾਨ ਨਿਰਮਲ ਸਿੰਘ ਉਰਫ ਨਿੰਮਾ ਨਿਵਾਸੀ ਸਮਾਲਸਰ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋ 20 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸਾ ਮੋਟਾ ਸੰਤਰਾ ਬਰਾਮਦ ਕਰਕੇ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।