ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸ਼ੂਟਰ ਗ੍ਰਿਫਤਾਰ

Thursday, Dec 11, 2025 - 04:14 PM (IST)

ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸ਼ੂਟਰ ਗ੍ਰਿਫਤਾਰ

ਬਟਾਲਾ (ਗੁਰਪ੍ਰੀਤ)– ਬਾਰਡਰ ਰੇਂਜ ਪੰਜਾਬ ਪੁਲਸ ਦੇ ਡੀ. ਆਈ. ਜੀ.  ਸੰਦੀਪ ਗੋਇਲ ਨੇ ਬਟਾਲਾ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਬਟਾਲਾ ਪੁਲਸ ਨੇ ਗੈਂਗਸਟਰ ਜੱਗੂ ਭਗਵਾਨਪੁਰ ਗੈਂਗ ਦੇ ਦੋ ਖ਼ਤਰਨਾਕ ਸਾਥੀ ਤੇ  ਸ਼ੂਟਰਾਂ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ। ਦੋਵੇਂ ਨੌਜਵਾਨ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ।

ਇਹ ਵੀ ਪੜ੍ਹੋ- GNDU ਵਿਦਿਆਰਥੀਆਂ ਲਈ ਅਹਿਮ ਖ਼ਬਰ: ਮੁਲਤਵੀ ਹੋਈਆਂ ਪ੍ਰੀਖਿਆਵਾਂ , ਨਵੀਆਂ ਤਾਰੀਖਾਂ ਜਾਰੀ

ਡੀ. ਆਈ. ਜੀ. ਗੋਇਲ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਨੇ ਸਤੰਬਰ ਤੇ ਅਕਤੂਬਰ 2025 ਵਿੱਚ ਵੱਖ-ਵੱਖ ਫਾਇਰਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਸਭ ਤੋਂ ਵੱਡੇ ਮਾਮਲੇ ਵਿੱਚ ਇਨ੍ਹਾਂ ਨੇ ਕੁਲਵੰਤ ਸਿੰਘ ਨਾਂ ਦੇ ਵਿਅਕਤੀ ਨੂੰ ਘਰ ਵਿੱਚ ਦਾਖਲ ਹੋ ਕੇ ਗੋਲੀ ਮਾਰ ਕੇ ਕਤਲ ਕੀਤਾ ਸੀ। ਇਸ ਤੋਂ ਇਲਾਵਾ, ਡੀ. ਆਈ. ਜੀ. ਨੇ ਖੁਲਾਸਾ ਕੀਤਾ ਕਿ ਕਰਵਾਚੌਥ ਦੀ ਰਾਤ ਬਟਾਲਾ 'ਚ ਹੋਈ  ਫਾਇਰਿੰਗ ਵਾਰਦਾਤ ਦੇ ਪਿੱਛੇ ਵੀ ਇਹੀ ਦੋ ਸ਼ੂਟਰ ਸਨ। ਇਸ ਹਮਲੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਪੁਲਸ ਦਾ ਕਹਿਣਾ ਹੈ ਕਿ ਦੋਵੇਂ ਸ਼ੂਟਰ ਜੱਗੂ ਭਗਵਾਨਪੁਰ ਗੈਂਗ ਲਈ ਕਈ ਸੁਪਾਰੀ ਕਤਲ ਅਤੇ ਹਮਲਿਆਂ ਨੂੰ ਅੰਜਾਮ ਦੇ ਚੁੱਕੇ ਸਨ। ਦਿੱਲੀ ਪੁਲਸ ਨਾਲ ਸਾਂਝੀ ਕਾਰਵਾਈ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। 

ਇਹ ਵੀ ਪੜ੍ਹੋ- GNDU ’ਚ ਪ੍ਰੀਖਿਆ ਦੌਰਾਨ ਵੱਡਾ ਹੰਗਾਮਾ, 70 ਦੇ ਕਰੀਬ ਮੁੰਡੇ ਆਪਸ 'ਚ ਭਿੜੇ, ਪੈ ਗਈਆਂ ਭਾਜੜਾਂ


author

Shivani Bassan

Content Editor

Related News