ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਨਾਜਾਇਜ਼ ਪਿਸਤੌਲ ਸਣੇ ਕਾਬੂ

12/22/2017 5:33:22 AM

ਚਵਿੰਡਾ ਦੇਵੀ,  (ਬਲਜੀਤ)-  ਦਿਹਾਤੀ ਇਲਾਕਿਆਂ 'ਚ ਵੱਧ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਐੱਸ. ਐੱਚ. ਓ. ਮੋਹਿਤ ਕੁਮਾਰ ਵੱਲੋਂ ਵਿੱਢੀ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦ ਪੁਲਸ ਪਾਰਟੀ ਵੱਲੋਂ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਇਕ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਗਿਆ।
ਇਸ ਮੌਕੇ ਐੱਸ. ਐੱਚ. ਓ. ਕੱਥੂਨੰਗਲ ਨੇ ਦੱਸਿਆ ਕਿ ਜਤਿਨ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਕੱਥੂਨੰਗਲ ਤੇ ਜਸਪਾਲ ਸਿੰਘ ਉਰਫ ਜੱਸਾ ਪੁੱਤਰ ਦਲਬੀਰ ਸਿੰਘ ਵਾਸੀ ਕਾਜੀਕੋਟ ਕੋਲੋਂ ਨਾਜਾਇਜ਼ ਪਿਸਤੌਲ ਬਰਾਮਦ ਕਰ ਕੇ ਇਨ੍ਹਾਂ ਖਿਲਾਫ 137 ਜੁਰਮ 25 ਅਸਲਾ ਐਕਟ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਨ੍ਹਾਂ ਦੇ ਹੋਰ ਸਾਥੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਇਸ ਮੌਕੇ ਏ. ਐੱਸ. ਆਈ. ਅਮਨਜੀਤ ਸਿੰਘ, ਏ. ਐੱਸ. ਆਈ. ਅਜੀਤ ਸਿੰਘ, ਏ. ਐੱਸ. ਆਈ. ਦਵਿੰਦਰ ਸਿੰਘ, ਏ. ਐੱਸ. ਆਈ. ਹਰਜੀਤ ਸਿੰਘ, ਏ. ਐੱਸ. ਆਈ. ਰਸ਼ਪਾਲ ਸਿੰਘ, ਮੁਨਸ਼ੀ ਬਿਕਰਮਜੀਤ ਸਿੰਘ, ਹੌਲਦਾਰ ਜਵਾਹਰ ਸਿੰਘ, ਸਿਪਾਹੀ ਰਮਨਦੀਪ ਸਿੰਘ ਆਦਿ ਹਾਜ਼ਰ ਸਨ।


Related News