ਜਲੰਧਰ ਤੋਂ ਲਾਪਤਾ 2 ਨਾਬਾਲਗ ਕੁੜੀਆਂ ਜੰਮੂ-ਕਸ਼ਮੀਰ ਤੋਂ ਬਰਾਮਦ, ਸਕੂਲੋਂ ਵਾਪਸ ਆਉਂਦੇ ਹੋਈਆਂ ਸੀ ਲਾਪਤਾ
Friday, Nov 28, 2025 - 01:56 PM (IST)
ਜਲੰਧਰ (ਪੰਕਜ, ਕੁੰਦਨ)- ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਕੁਝ ਦਿਨ ਪਹਿਲਾਂ ਲਾਪਤਾ ਹੋਈਆਂ ਦੋ ਨਾਬਾਲਗ ਕੁੜੀਆਂ ਨੂੰ ਸਫਲਤਾਪੂਰਵਕ ਬਰਾਮਦ ਕੀਤਾ ਹੈ। ਜਾਣਕਾਰੀ ਸਾਂਝੀ ਕਰਦੇ ਹੋਏ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮੁੱਕਦਮਾ ਨੰਬਰ 281 ਤਾਰੀਖ 22 ਨਵੰਬਰ ਅਧੀਨ ਧਾਰਾ 137(2) BNS ਅਧੀਨ ਥਾਣਾ ਡਿਵੀਜ਼ਨ ਨੰਬਰ 8, ਜਲੰਧਰ ਵਿੱਚ ਦਰਜ ਕੀਤੀ ਗਈ ਸੀ, ਜਦੋਂ ਦੋ ਨਾਬਾਲਿਗ ਲੜਕੀਆਂ ਉਮਰ 14 ਅਤੇ 16 ਸਾਲ ਸਕੂਲ ਤੋਂ ਵਾਪਸ ਆਉਂਦੇ ਸਮੇਂ ਲਾਪਤਾ ਹੋ ਗਈਆਂ ਸਨ।
ਇਹ ਵੀ ਪੜ੍ਹੋ: Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਸਬੰਧੀ ਨਵੇਂ ਹੁਕਮ ਜਾਰੀ, 3 ਕੈਟਾਗਿਰੀਆਂ 'ਚ...
ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਟੀਮ ਨੇ ADCP-I ਅਤੇ ACP ਨੋਰਥ ਦੀ ਅਗਵਾਈ ਹੇਠ ਤੁਰੰਤ ਜਾਂਚ ਸ਼ੁਰੂ ਕੀਤੀ ਅਤੇ ਕਈ ਸੰਦੇਹਜਨਕ ਥਾਵਾਂ ‘ਤੇ ਛਾਪੇਮਾਰੀ ਕੀਤੀ। ਜਿਸ ਦੌਰਾਨ ਕਠੂਆ, ਜੰਮੂ ਅਤੇ ਕਸ਼ਮੀਰ ਵਿੱਚ ਸੰਯੁਕਤ ਕਾਰਵਾਈ ਦੌਰਾਨ ਪੁਲਸ ਨੇ ਦੋਵੇਂ ਨਾਬਾਲਗ ਕੁੜੀਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਅਤੇ ਘਟਨਾ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਮਾਮਲੇ ਦੀ ਅੱਗੇ ਜਾਂਚ ਜਾਰੀ ਹੈ। ਜਲੰਧਰ ਪੁਲਸ ਨਾਗਰਿਕਾਂ ਲਈ ਸੁਰੱਖਿਅਤ ਅਤੇ ਨਿਰਭੀਕ ਮਾਹੌਲ ਬਣਾਉਣ ਲਈ ਵਚਨਬੱਧ ਹੈ ਅਤੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਫਿਰ ਤੋਂ ਜਲੰਧਰ ਵਿਖੇ ਰੂਹ ਕੰਬਾਊ ਘਟਨਾ, 4 ਵਿਅਕਤੀਆਂ ਵੱਲੋਂ ਮਾਂ-ਧੀ ਨਾਲ ਗੈਂਗਰੇਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
