ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
Friday, Jun 03, 2022 - 10:42 PM (IST)
ਚੰਡੀਗੜ੍ਹ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਵਿਕਾਸ ਬਿਸ਼ਨੋਈ ਅਤੇ ਖਾਨ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਅਕਤੀ ਫਾਜ਼ਿਲਕਾ ਦੇ ਰਹਿਣ ਵਾਲੇ ਹਨ। ਇਹ ਗ੍ਰਿਫ਼ਤਾਰੀ ਗੈਂਗਸਟਰ ਮਨਪ੍ਰੀਤ ਮੰਨਾ ਅਤੇ ਸਵਰਾਜ ਤੋਂ ਪੁੱਛਗਿੱਛ ਮਗਰੋਂ ਹੋਈ ਹੈ। ਪੁਲਸ ਮੰਨਾ ਅਤੇ ਸਵਰਾਜ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਪੁਲਸ ਨੇ ਇਸ ਤੋਂ ਪਹਿਲਾਂ ਦੇਹਰਾਦੂਨ ਤੋਂ ਮਨਪ੍ਰੀਤ ਭਾਊ ਨਾਂ ਦੇ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : ਗੈਂਗਸਟਰਾਂ ਦਾ ‘ਕਾਲ’ ਹਨ ਬਰਾੜ ਅਤੇ ਚੌਹਾਨ, ਜਾਣੇ ਜਾਂਦੇ ਹਨ ਐਨਕਾਊਂਟਰ ਸਪੈਸ਼ਲਿਸਟ
ਦੇਰ ਰਾਤ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਵਿੱਚ ਵਿਕਾਸ ਬਿਸ਼ਨੋਈ ਅਤੇ ਖਾਨ ਨਾਮ ਦੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਸ ਨੇ ਮਨਪ੍ਰੀਤ ਸਿੰਘ ਭਾਊ ਨੂੰ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਸੀ, ਜਦਕਿ ਮਨਪ੍ਰੀਤ ਸਿੰਘ ਮੰਨਾ ਅਤੇ ਸਵਰਾਜ ਸਿੰਘ ਨੂੰ ਬਠਿੰਡਾ ਤੋਂ ਅਤੇ ਪ੍ਰੋਡਕਸ਼ਨ ਵਾਰੰਟ ’ਤੇ ਹੁਣ ਫਿਰੋਜ਼ਪੁਰ ਜ਼ਿਲ੍ਹੇ ਤੋਂ ਲਿਆਂਦਾ ਗਿਆ ਸੀ। ਜਿਨ੍ਹਾਂ ਦਾ ਪੁਲਸ ਰਿਮਾਂਡ ਚੱਲ ਰਿਹਾ ਹੈ। ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੋ ਸਕਦਾ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜ਼ੈੱਡ ਸਕਿਓਰਿਟੀ ਦੇਣ ਦਾ ਫ਼ੈਸਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?