ਅੰਨਦਾਤੇ ਦੀ ਜੂਨ ਬੁਰੀ! ਤਲਵੰਡੀ ਸਾਬੋ ਤੇ ਭੀਖੀ 'ਚ ਕਰਜ਼ੇ ਤੋਂ ਪਰੇਸ਼ਾਨ 2 ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ
Monday, Sep 05, 2022 - 11:01 AM (IST)

ਤਲਵੰਡੀ ਸਾਬੋ/ਭੀਖੀ(ਮੁਨੀਸ਼,ਤਾਇਲ) : ਸਬ-ਡਵੀਜ਼ਨ ਤਲਵੰਡੀ ਸਾਬੋ ਤੇ ਭੀਖੀ ਦੇ 2 ਕਿਸਾਨਾਂ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕਿ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ- ਅਬੋਹਰ 'ਚ ਵੱਡੀ ਵਾਰਦਾਤ, ਅੱਲ੍ਹੜ ਕੁੜੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਜਾਣਕਾਰੀ ਅਨੁਸਾਰ ਪਿੰਡ ਮੈਨੂੰਆਣਾ ਦਾ ਕਿਸਾਨ ਤਰਸੇਮ ਸਿੰਘ (42) ਕੋਲ ਮਹਿਜ 2-3 ਕਨਾਲਾਂ ਜ਼ਮੀਨ ਸੀ ਤੇ ਸਿਰ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਦਾ 4 ਲੱਖ ਦਾ ਕਰਜ਼ਾ ਸੀ। ਇਸ ਤੋਂ ਇਲਾਵਾ ਪੀੜਤ ਕਿਸਾਨ ਬਲਜਿੰਦਰ ਸਿੰਘ ਭੋਲਾ (45) ਪੁੱਤਰ ਬੰਤ ਸਿੰਘ ਵਾਸੀ ਵਾਰਡ ਨੰ. 12 ਭੀਖੀ ਸਿਰ ਆੜ੍ਹਤੀ ਅਤੇ ਬੈਂਕਾਂ ਦਾ ਕੋਈ 7 ਲੱਖ ਰੁਪਏ ਕਰਜ਼ਾ ਸੀ, ਜਿਸ ਤੋਂ ਪ੍ਰੇਸ਼ਾਨ ਕਿਸਾਨ ਤਰਸੇਮ ਸਿੰਘ ਨੇ ਕੋਈ ਜ਼ਹਿਰੀਲੀ ਵਸਤੂ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ।
ਇਹ ਵੀ ਪੜ੍ਹੋ- ਪੱਟੀ ’ਚ ਚਾਚੇ ਵਲੋਂ ਭਤੀਜੇ ਦਾ ਗੋਲ਼ੀਆਂ ਮਾਰ ਕੇ ਕਤਲ, ਢਾਈ ਮਹੀਨੇ ਪਹਿਲਾਂ ਹੋਇਆ ਸੀ ਨੌਜਵਾਨ ਦਾ ਵਿਆਹ
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।