ਮੋਟਰਸਾਇਕਲ ਸਵਾਰ ਦੋ ਨੌਜਵਾਨ ਔਰਤ ਦਾ ਪਰਸ ਝਪਟ ਹੋਏ ਫਰਾਰ, ਇੱਕ ਗ੍ਰਿਫ਼ਤਾਰ

Saturday, Apr 13, 2024 - 11:02 PM (IST)

ਮੋਟਰਸਾਇਕਲ ਸਵਾਰ ਦੋ ਨੌਜਵਾਨ ਔਰਤ ਦਾ ਪਰਸ ਝਪਟ ਹੋਏ ਫਰਾਰ, ਇੱਕ ਗ੍ਰਿਫ਼ਤਾਰ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਪਿੰਡ ਇਸਮੈਲਪੁਰ ਦੀ ਰਹਿਣ ਵਾਲੀ ਇੱਕ ਔਰਤ ਕੋਲੋਂ 2 ਮੋਟਰਸਾਈਕਲ ਸਵਾਰ ਨੋਜਵਾਨਾਂ ਵੱਲੋਂ ਝਪਟ ਮਾਰ ਪਰਸ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਝਪਟਮਾਰ ਨੌਜਵਾਨਾਂ ਖ਼ਿਲਾਫ਼ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਇੱਕ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਹਿਰਾਮਪੁਰ ਅਵਤਾਰ ਸਿੰਘ ਨੇ ਦੱਸਿਆ ਕਿ ਰੇਨੂੰ ਬਾਲਾ ਵਾਸੀ ਇਸਮੈਲਪੁਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਦੀਨਾਨਗਰ ਵਿਖੇ ਇੱਕ ਪ੍ਰਾਈਵੇਟ ਸਕੂਲ ਵਿੱਚ ਨੌਕਰੀ ਕਰਦੀ ਹੈ। ਉਹ ਰੋਜ਼ਾਨਾ ਦੀ ਤਰ੍ਹਾਂ ਸਕੂਲ ਵਿੱਚੋਂ ਛੁੱਟੀ ਹੋਣ ਉਪਰੰਤ ਆਪਣੇ ਪਿੰਡ ਨੂੰ ਵਾਪਸ ਆ ਰਹੀ ਸੀ ਜਦੋਂ ਪਿੰਡ ਹਰੀਪੁਰ ਕੋਠੇ ਨੇੜੇ ਬੱਸ ਵਿੱਚੋਂ ਉੱਤਰ ਕੇ ਆਪਣੇ ਪਿੰਡ ਨੂੰ ਪੈਦਲ ਜਾ ਰਹੀ ਸੀ ਤਾਂ ਇੱਕ ਮੋਟਰਸਾਈਕਲ 'ਤੇ ਦੋ ਨੌਜਵਾਨਾਂ ਵੱਲੋਂ ਝਪਟ ਮਾਰ ਕੇ ਉਸ ਦੇ ਹੱਥ ਵਿੱਚ ਫੜਿਆ ਹੋਇਆ ਪਰਸ ਖੋਹ ਕੇ ਫਰਾਰ ਹੋ ਗਏ। ਇਸ ਘਟਨਾ ਸਬੰਧੀ ਜਦੋਂ ਪੁਲਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਸ ਵੱਲੋਂ ਜਾਂਚ ਪੜਤਾਲ ਕਾਰਨ ਉਪਰੰਤ ਆਰੋਪੀ ਅਭੀਜੀਤ ਸਿੰਘ ਉਰਫ ਅਭੀ ਵਾਸੀ ਸਾਹੋਵਾਲ ਥਾਣਾ ਦੀਨਾਨਗਰ ਅਤੇ ਜਸਟਨ ਉਰਫ ਜੋਨੀ ਵਾਸੀ ਨਾਰਦਾ ਥਾਣਾ ਦੀਨਾਨਗਰ ਵਿਰੋਧ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ  ਅਭੀਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਸਰੇ ਆਰੋਪੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


author

Inder Prajapati

Content Editor

Related News