ਚੂਰਾ-ਪੋਸਤ ਸਮੱਗਲਿੰਗ ਦੇ ਮਾਮਲੇ ''ਚ ਦੋ ਦੋਸ਼ੀਆਂ ਨੂੰ 3-3 ਸਾਲ ਕੈਦ

01/12/2018 5:07:09 AM

ਜਲੰਧਰ, (ਜਤਿੰਦਰ, ਭਾਰਦਵਾਜ)¸ ਐਡੀਸ਼ਨਲ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਲੋਂ ਬਲਜੀਤ ਸਿੰਘ ਅਤੇ ਨਰਿੰਦਰ ਸਿੰਘ ਨਿਵਾਸੀ ਝਮੇੜੀ ਜ਼ਿਲਾ ਲੁਧਿਆਣਾ ਨੂੰ ਚੂਰਾ-ਪੋਸਤ ਸਮੱਗਲਿੰਗ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ ਦੋਵਾਂ ਨੂੰ 3-3 ਸਾਲ ਦੀ ਕੈਦ ਅਤੇ 4-4 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਗਿਆ।
ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਵਲੋਂ ਇਕ ਕਾਰ ਨੂੰ ਚੈਕਿੰਗ ਲਈ ਰੋਕਿਆ ਅਤੇ ਤਲਾਸ਼ੀ ਲੈਣ 'ਤੇ ਉਸ ਕੋਲੋਂ ਇਕ ਬੋਰੀ (40 ਕਿਲੋ) ਚੂਰਾ ਪੋਸਤ ਬਰਾਮਦ ਹੋਇਆ ਸੀ। ਬਾਅਦ ਵਿਚ ਪੁਲਸ ਨੇ ਕਾਰ ਵਿਚ ਸਵਾਰ ਬਲਜੀਤ ਸਿੰਘ ਅਤੇ ਨਰਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।


Related News