ਪੰਜਾਬ 'ਚ ਵੱਡਾ ਹਮਲਾ ਟਲਿਆ! ਦੋ ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ

Wednesday, Mar 18, 2026 - 06:26 PM (IST)

ਪੰਜਾਬ 'ਚ ਵੱਡਾ ਹਮਲਾ ਟਲਿਆ! ਦੋ ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ

ਬਠਿੰਡਾ (ਵਿਜੇ ਵਰਮਾ)- ਪੰਜਾਬ 'ਚ ਇਕ ਵੱਡਾ ਅੱਤਵਾਦੀ ਖ਼ਤਰਾ ਸਮੇਂ ਸਿਰ ਟਾਲ ਦਿੱਤਾ ਗਿਆ ਹੈ। ਕਾਊਂਟਰ ਇੰਟੈਲੀਜੈਂਸ (ਸੀ. ਆਈ.) ਬਠਿੰਡਾ ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦੇ ਦੋ ਸ਼ੱਕੀ ਆਪਰੇਟਿਵਜ਼ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।
ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਬੁੱਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ (ਨਿਵਾਸੀ ਗਿਲਵਾਲੀ, ਜ਼ਿਲ੍ਹਾ ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ (ਨਿਵਾਸੀ ਮੋਥਾਵਾਲੀ, ਜ਼ਿਲ੍ਹਾ ਮੋਗਾ) ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ

PunjabKesari

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਇਕ ਗੈਰ-ਕਾਨੂੰਨੀ ਸਪਲਾਈ ਚੇਨ ਦਾ ਹਿੱਸਾ ਹਨ, ਜੋ ਸਰਹੱਦ ਪਾਰ ਬੈਠੇ ਤੱਤਾਂ ਨਾਲ ਜੁੜੀ ਹੋਈ ਹੈ। ਇਨ੍ਹਾਂ ਦਾ ਮਕਸਦ ਪੰਜਾਬ ਵਰਗੇ ਸਰਹੱਦੀ ਸੂਬੇ 'ਚ ਅਮਨ-ਕਾਨੂੰਨ ਅਤੇ ਲੋਕ ਸੁਰੱਖਿਆ ਨੂੰ ਪ੍ਰਭਾਵਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਮਾਮਲੇ 'ਚ ਅੱਗੇ ਅਤੇ ਪਿੱਛੇ ਦੇ ਲਿੰਕ ਖੰਗਾਲੇ ਜਾ ਰਹੇ ਹਨ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਜਾ ਸਕੇ ਅਤੇ ਹੋਰ ਸਾਥੀਆਂ ਦੀ ਪਛਾਣ ਹੋ ਸਕੇ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਏ. ਆਈ. ਜੀ. ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਮੁਤਾਬਕ ਪੁਲਸ ਨੂੰ ਭਰੋਸੇਯੋਗ ਇਨਪੁੱਟ ਮਿਲਿਆ ਸੀ ਕਿ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਆਪਰੇਟਿਵਜ਼ ਕੋਲ ਵਿਸਫੋਟਕ ਸਮੱਗਰੀ ਪਹੁੰਚ ਚੁੱਕੀ ਹੈ। ਇਸ ਤੋਂ ਬਾਅਦ ਤੁਰੰਤ ਖ਼ੁਫ਼ੀਆ ਆਧਾਰਿਤ ਓਪਰੇਸ਼ਨ ਚਲਾਇਆ ਗਿਆ ਅਤੇ ਮੋਗਾ-ਫਿਰੋਜ਼ਪੁਰ ਰੋਡ ਤੋਂ ਦੋਵਾਂ ਨੂੰ ਕਾਬੂ ਕਰ ਲਿਆ ਗਿਆ। ਪੁਲਸ ਦੀ ਤੁਰੰਤ ਕਾਰਵਾਈ ਨਾਲ ਇਕ ਸੰਭਾਵਿਤ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਨਾਕਾਮ ਕਰ ਦਿੱਤਾ ਗਿਆ। ਇਸ ਸਬੰਧ ਵਿੱਚ ਥਾਣਾ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਫਾਜ਼ਿਲਕਾ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: 'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ: ਸੁਸ਼ੀਲ ਰਿੰਕੂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News