ਅਲੀ ਮੁਹੱਲੇ ਕੋਲ 2 ਧਿਰਾਂ ''ਚ ਟਕਰਾਅ, ਚੱਲੀਆਂ ਗੋਲੀਆਂ

Thursday, Feb 01, 2018 - 03:19 AM (IST)

ਅਲੀ ਮੁਹੱਲੇ ਕੋਲ 2 ਧਿਰਾਂ ''ਚ ਟਕਰਾਅ, ਚੱਲੀਆਂ ਗੋਲੀਆਂ

ਜਲੰਧਰ (ਸੁਧੀਰ)  - ਅਲੀ ਮੁਹੱਲੇ ਕੋਲ ਚਲ ਰਹੀ ਰਿਟਾਇਰਮੈਂਟ ਪਾਰਟੀ 'ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ 2 ਧਿਰਾਂ 'ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਗੱਲ ਹੱਥੋਪਾਈ ਤੱਕ ਪਹੁੰਚ ਗਈ। ਜਿਸ ਦੇ ਕੁੱਝ ਦੇਰ ਬਾਅਦ ਹੀ ਤਾਬੜਤੋੜ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ। ਸੂਚਨਾ ਮਿਲਦਿਆਂ ਹੀ ਏ. ਸੀ. ਪੀ. ਸੈਂਟਰਲ ਸਤਿੰਦਰ ਚੱਢਾ ਭਾਰੀ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਕੀਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ। ਰਾਜੂ ਨਾਮਕ ਨੌਜਵਾਨ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਰਿਟਾਇਰਮੈਂਟ ਪਾਰਟੀ ਚਲ ਰਹੀ ਸੀ। ਇਸ ਦੌਰਾਨ ਕੁਝ ਲੋਕ ਜਬਰਨ ਅੰਦਰ ਆ ਗਏ, ਜਿਨ੍ਹਾਂ ਨੇ ਆਉਂਦਿਆਂ ਹੀ ਬੇਵਜ੍ਹ੍ਹਾ ਗਾਲੀ-ਗਲੋਚ ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧ ਕਰਨ 'ਤੇ ਉਕਤ ਲੋਕਾਂ ਨੇ ਕਰੀਬ ਅੱਧਾ ਦਰਜਨ ਫਾਇਰ ਕਰ ਦਿੱਤੇ। ਘਟਨਾ 'ਚ 2 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਦੀ ਪਛਾਣ ਦੀਪਕ ਤੇਲੂ ਤੇ ਸਿਕੰਦਰ ਵਜੋਂ ਹੋਈ ਹੈ। ਖਬਰ ਲਿਖੇ ਜਾਣ ਤੱਕ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਸੀ।


Related News