ਵੱਡੀ ਖ਼ਬਰ: ਜੰਗ ਦਾ ਮੈਦਾਨ ਬਣੀ ਬਠਿੰਡਾ ਦੀ ਕੇਂਦਰੀ ਜੇਲ੍ਹ, ਆਪਸ ''ਚ ਭਿੜੇ ਗੈਂਗਸਟਰ
Thursday, Jan 30, 2025 - 07:11 PM (IST)
 
            
            ਬਠਿੰਡਾ (ਵਿਜੈ ਵਰਮਾ)- ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਗੈਂਗਸਟਰਾਂ ਦੇ ਦੋ ਧਿਰਾਂ ਵਿਚ ਵੀਰਵਾਰ ਦੁਪਹਿਰ ਬਾਅਦ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਕੋ ਹੀ ਬੈਰਕ ਵਿੱਚ ਬੰਦ ਦੋਵੇਂ ਧਿਰਾਂ ਵਿਚ ਝਗੜਾ ਇੰਨਾ ਵਧ ਗਿਆ ਕਿ ਉਨ੍ਹਾਂ ਨੇ ਇਕ-ਦੂਜੇ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਝਗੜੇ ਦੀ ਜਾਣਕਾਰੀ ਮਿਲਣ ਉਪਰੰਤ ਜੇਲ੍ਹ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਧਿਰਾਂ ਨੂੰ ਵੱਖ ਕੀਤਾ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਲਿਜਾਇਆ ਗਿਆ। ਉਥੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਦੋਬਾਰਾ ਜੇਲ੍ਹ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਮਾਮਲੇ ਦੀ ਪੁਸ਼ਟੀ ਕਰਦਿਆਂ ਜੇਲ੍ਹ ਸੁਪਰਿੰਟੈਂਡੈਂਟ ਨੇ ਦੱਸਿਆ ਕਿ ਵੀਰਵਾਰ ਨੂੰ ਕੁਝ ਕੈਦੀਆਂ ਵਿਚ ਝਗੜਾ ਹੋਇਆ ਸੀ। ਝਗੜਾ ਕਿਸ ਗੱਲ ਨੂੰ ਲੈ ਕੇ ਹੋਇਆ, ਇਸ ਦੀ ਜਾਂਚ ਜਾਰੀ ਹੈ ਜਦਕਿ ਮਾਮਲੇ ਦੀ ਜਾਣਕਾਰੀ ਸੰਬੰਧਤ ਥਾਣੇ ਦੀ ਪੁਲਸ ਨੂੰ ਭੇਜ ਦਿੱਤੀ ਗਈ ਹੈ।
Big Breaking: CM ਮਾਨ ਦੇ ਘਰ ਇਲੈਕਸ਼ਨ ਕਮਿਸ਼ਨ ਦੀ ਰੇਡ
ਜਾਣਕਾਰੀ ਅਨੁਸਾਰ ਜੇਲ੍ਹ ਵਿੱਚ ਬੰਦ ਨੀਰਜ ਪਾਂਡੇ ਪੁੱਤਰ ਉਦੈ ਪਾਂਡੇ, ਲਖਵੀਰ ਸਿੰਘ ਪੁੱਤਰ ਸਤਨਾਮ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਕੁਲਦੀਪ ਸਿੰਘ (ਅਰਸ਼ ਡਾਲਾ, ਗੁਰਜੰਟ ਜਨਤਾ, ਜੈਪਾਲ ਗੈਂਗਸਟਰ ਗਰੁੱਪ ਨਾਲ ਸੰਬੰਧਤ), ਰਣਜੋਧ ਸਿੰਘ ਉਰਫ਼ ਰਣਜੀਤ, ਜੋਧਾ, ਭੋਲਾ ਪੁੱਤਰ ਕੁਲਵੰਤ ਸਿੰਘ, ਰਣਜੀਤ ਸਿੰਘ ਪੁੱਤਰ ਗੁਰਜੰਟ ਸਿੰਘ, ਜਗਸੀਰ ਸਿੰਘ ਪੁੱਤਰ ਭੋਲਾ ਸਿੰਘ ਦਾ ਜੇਲ੍ਹ ਵਿੱਚ ਬੰਦ ਦੂਜੀ ਧਿਰ ਦੇ ਸੁਖਦੀਪ ਸਿੰਘ ਪੁੱਤਰ ਬੀਰਬਲ ਸਿੰਘ, ਪਰਗਟ ਸਿੰਘ ਪੁੱਤਰ ਬਲਜਿੰਦਰ ਸਿੰਘ, ਸੇਵਕ ਸਿੰਘ ਪੁੱਤਰ ਬਾਬੂ ਸਿੰਘ, ਰਾਜਵਿੰਦਰ ਸਿੰਘ ਪੁੱਤਰ ਹਰਜੀਵਨ ਸਿੰਘ, ਗੁਰਜੀਤ ਸਿੰਘ ਪੁੱਤਰ ਸੁਖਮੰਦਰ ਸਿੰਘ, ਆਕਾਸ਼ਦੀਪ ਸਿੰਘ ਪੁੱਤਰ ਬਿੰਦਰ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਦੌਰਾਨ ਦੋਵੇਂ ਧਿਰਾਂ ਦੇ ਲੋਕਾਂ ਨੇ ਇਕ-ਦੂਜੇ ਉੱਤੇ ਹਮਲਾ ਕਰ ਦਿੱਤਾ, ਜਿਸ ਵਿੱਚ ਸੁਖਦੀਪ ਸਿੰਘ, ਪਰਗਟ ਸਿੰਘ, ਸੇਵਕ ਸਿੰਘ, ਰਾਜਵਿੰਦਰ ਸਿੰਘ, ਗੁਰਜੀਤ ਸਿੰਘ ਅਤੇ ਆਕਾਸ਼ਦੀਪ ਸਿੰਘ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ।
ਮਾਮਲੇ ਦੀ ਜਾਂਚ ਜਾਰੀ 
ਜੇਲ੍ਹ ਸੁਪਰਿੰਟੈਂਡੈਂਟ ਮੰਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚ ਦੋ ਧਿਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਹੈ। ਜ਼ਖ਼ਮੀਆਂ ਦਾ ਇਲਾਜ ਕਰਵਾ ਦਿੱਤਾ ਗਿਆ ਹੈ ਅਤੇ ਪੁਲਸ ਨੂੰ ਜਾਣਕਾਰੀ ਭੇਜੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲੇਗਾ ਮੌਸਮ, 4 ਫਰਵਰੀ ਤੱਕ ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            