ਫਤਿਹਗੜ੍ਹ ਚੂੜੀਆਂ ''ਚ ਦੋ ਧਿਰਾਂ ਵਿਚਾਲੇ ਖੂਨੀ ਤਕਰਾਰ, ਚੱਲੇ ਤੇਜ਼ਧਾਰ ਹਥਿਆਰ, ਘਟਨਾ cctv ''ਚ ਕੈਦ

Monday, Dec 11, 2023 - 06:33 PM (IST)

ਫਤਿਹਗੜ੍ਹ ਚੂੜੀਆਂ ''ਚ ਦੋ ਧਿਰਾਂ ਵਿਚਾਲੇ ਖੂਨੀ ਤਕਰਾਰ, ਚੱਲੇ ਤੇਜ਼ਧਾਰ ਹਥਿਆਰ, ਘਟਨਾ cctv ''ਚ ਕੈਦ

ਗੁਰਦਾਸਪੁਰ (ਗੁਰਪ੍ਰੀਤ)- ਬਟਾਲਾ ਪੁਲਸ ਅਧੀਨ ਕਸਬਾ ਫਤਿਹਗੜ੍ਹ ਚੂੜੀਆਂ ਦੀ ਵਾਰਡ ਨੰਬਰ 13 ਦੇ ਚੌਂਕ ਵਿਚ ਮਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ। ਜਦੋਂ ਦੋ ਧਿਰਾਂ ’ਚ ਆਹਮੋ-ਸਾਹਮਣੇ ਲੜਾਈ ਹੋ ਗਈ, ਦੋਵਾਂ ਧਿਰਾਂ ਨੇ ਇਕ ਦੂਜੇ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਦੋਵਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ ਹੋ ਗਏ, ਜਿੰਨਾਂ ਨੂੰ ਫਤਿਹਗੜ ਚੂੜੀਆਂ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। 

ਇਹ ਵੀ ਪੜ੍ਹੋ- ਕੰਦੋਵਾਲੀ ’ਚ ਅਨੋਖੀ ਚੋਰੀ: ਮਾਮੇ ਨੇ ਭਣੇਵਿਆਂ ’ਤੇ ਮਾਂ ਦੇ ਫੁੱਲ ਚੋਰੀ ਕਰਨ ਦੇ ਲਾਏ ਇਲਜ਼ਾਮ

ਜਾਣਕਾਰੀ ਅਨੁਸਾਰ  ਇੱਕ ਧਿਰ ਦੇ ਅਭੀ ਪੁੱਤਰ ਰਾਜਾ ਮਸੀਹ ਵਾਸੀ ਵਾਰਡ ਨੰ 6 ਬੱਦੋਵਾਲ ਰੋਡ ਫਤਿਹਗੜ੍ਹ ਚੂੜੀਆਂ ਨੇ ਕਥਿਤ ਤੌਰ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਵਾਰਡ ਨੰਬਰ 2 ਅਤੇ 13 ਦੇ ਰਿੰਚੂ, ਅਰੁਣ ਅਤੇ ਪ੍ਰਿੰਸ ਨੇ ਸਾਥੀਆਂ ਸਮੇਤ ਉਸ ਤੇ ਹਮਲਾ ਕਰਕੇ ਸੱਟਾਂ ਲਗਾ ਕੇ ਉਸਨੂੰ ਜ਼ਖ਼ਮੀ ਕਰ ਦਿੱਤਾ। ਘਟਨਾ ਦੌਰਾਨ ਉਹ ਆਪਣੇ ਚਾਚੇ ਦੇ ਘਰ ਬਾਹਰ ਬੈਠੇ ਸੀ।

ਇਹ ਵੀ ਪੜ੍ਹੋ- ਬਰਨਾਲਾ 'ਚ ਵੱਡਾ ਹਾਦਸਾ, ਗੋਬਰ ਗੈਸ ਪਲਾਂਟ ’ਚ ਕੰਮ ਕਰਦੇ 2 ਇੰਜੀਨੀਅਰਾਂ ਦੀ ਹੋਈ ਮੌਤ

ਇਸ ਸਬੰਧੀ ਜਦ ਦੂਜੀ ਧਿਰ ਦੇ ਜਸਪਾਲ ਮਸੀਹ ਪੁੱਤਰ ਗੰਗੂ ਮਸੀਹ, ਅਰੁਣ ਮਸੀਹ ਪੁੱਤਰ ਜਸਪਾਲ ਮਸੀਹ ਅਤੇ ਸੋਨੀਆ ਪਤਨੀ ਲਾਲੀ ਮਸੀਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਕੁਝ ਲੋਕ ਉਨ੍ਹਾਂ ਦੇ ਘਰ ਆਏ ਸਨ ਅਤੇ ਉਨ੍ਹਾਂ ਦੇ ਮੁੰਡੇ ਪ੍ਰਿੰਸ ਨੂੰ ਮਾਰਨ ਦੀਆਂ ਧਮਕੀਆਂ ਦੇ ਕੇ ਗਏ ਸਨ ਅਤੇ ਅੱਜ ਉਹ ਚਰਚ ਚੌਂਕ ’ਚ ਬੈਠੇ ਸਨ ਤਾਂ ਲਵ, ਸ਼ੈਲੀ, ਢਿੱਲਾ, ਅਭੀ ਅਤੇ ਅਰਜੁਨ ਸਾਥੀਆਂ ਸਮੇਤ ਆਏ ਅਤੇ ਸਾਡੇ ਉਪਰ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖ਼ਮੀ ਹੋ ਗਏ। ਲੜਾਈ ਦੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋਈ ਹੈ। ਉੱਥੇ ਹੀ ਇਸ ਸਬੰਧੀ ਫਤਿਹਗੜ ਚੂੜੀਆਂ ਦੇ ਐੱਸ. ਐੱਚ. ਓ. ਗੁਰਮਿੰਦਰ ਸਿੰਘ ਢਿਲੋਂ ਨਾਲ ਜਦ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੋ ਦੋ ਧਿਰਾਂ ਦਾ ਝਗੜਾ ਹੋਇਆ ਹੈ, ਉਸ ਦੀ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News