ਅਬੋਹਰ : ਮੰਦਿਰ ''ਚ ਮੱਥਾ ਟੇਕਣ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਚੱਲੇ ਡਾਂਗਾ-ਸੋਟੇ
Friday, May 12, 2023 - 05:54 PM (IST)
ਅਬੋਹਰ (ਸੁਨੀਲ) : ਬੀਤੀ ਰਾਤ ਉਪ-ਮੰਡਲ ਦੇ ਪਿੰਡ ਕੱਲਰਖੇੜਾ ਵਿਖੇ ਮੰਦਿਰ ਵਿਚ ਪੂਜਾ-ਅਰਚਨਾ ਨੂੰ ਲੈ ਕੇ ਦੋ ਗੁੱਟਾਂ ਵਿਚ ਲੜਾਈ ਹੋ ਗਈ। ਝਗੜਾ ਇਸ ਤਰ੍ਹਾਂ ਹੋਇਆ ਕਿ ਦੋਵਾਂ ਨੇ ਇਕ-ਦੂਜੇ ’ਤੇ ਲਾਠੀਆਂ ਬਰਸਾਈਆਂ। ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਤੇ ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ।ਇਲਾਜ ਅਧੀਨ ਕ੍ਰਿਸ਼ਨਾ ਦੇਵੀ ਪਤਨੀ ਵਿਜੇ ਕੁਮਾਰ ਨੇ ਦੱਸਿਆ ਕਿ ਉਸ ਦਾ ਆਪਣੇ ਗੁਆਂਢੀਆਂ ਨਾਲ ਪਿਛਲੇ 15 ਸਾਲਾਂ ਤੋਂ ਝਗੜਾ ਚੱਲ ਰਿਹਾ ਹੈ। ਕੁਝ ਸਮਾਂ ਪਹਿਲਾਂ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਇਹ ਲੋਕ ਆਪਣੇ ਪੁਰਖਿਆਂ ਦੇ ਮੰਦਿਰ ਨਹੀਂ ਆਉਣਗੇ।
ਇਹ ਵੀ ਪੜ੍ਹੋ- ਸੁੱਖਾਂ ਸੁੱਖ ਕੇ ਮੰਗੇ ਪੁੱਤ ਦੀ ਹੋਈ ਦਰਦਨਾਕ ਮੌਤ, ਲੁਧਿਆਣਾ 'ਚ 6 ਸਾਲਾ ਵਿਵਾਨ ਨੂੰ ਟਰੱਕ ਨੇ ਦਰੜਿਆ
ਬੀਤੇ ਦਿਨ ਉਕਤ ਗੁਆਂਢੀ ਨੇ ਜ਼ਬਰਦਸਤੀ ਇਸ ਮੰਦਿਰ ਵਿਚ ਦਾਖ਼ਲ ਹੋ ਕੇ ਉਸ ਨਾਲ ਬਦਸਲੂਕੀ ਕੀਤੀ। ਜਦੋਂ ਉਸ ਨੇ ਇਸ ’ਤੇ ਇਤਰਾਜ਼ ਕੀਤਾ ਤਾਂ ਗੁਆਂਢੀ ਜੋੜੇ ਨੇ ਉਸ ’ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਇਸੇ ਮਾਮਲੇ ’ਚ ਦੂਜੀ ਧਿਰ ਦੇ ਜ਼ਖ਼ਮੀ ਕਾਂਸ਼ੀ ਰਾਮ ਅਤੇ ਉਸ ਦੀ ਪਤਨੀ ਲੀਲਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਦਾ ਗੁਆਂਢੀ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਬੀਤੀ ਦੇਰ ਰਾਤ ਸੈਦਾਂਵਾਲੀ ਤੋਂ ਕੁਝ ਰਿਸ਼ਤੇਦਾਰ ਉਸ ਦੇ ਘਰ ਆਏ ਹੋਏ ਸਨ, ਜੋ ਉਕਤ ਮੰਦਿਰ ’ਚ ਮੱਥਾ ਟੇਕਣ ਗਏ ਸਨ। ਇਸ ਤੋਂ ਗੁੱਸੇ ਵਿਚ ਆ ਕੇ ਗੁਆਂਢੀ ਨੇ ਉਸ ’ਤੇ ਇੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ- ਸਾਲੇ ਦੀ ਬਰਾਤੇ ਆਏ ਜੀਜਿਆਂ ਦੀ ਬੇਰਹਿਮੀ ਨਾਲ ਕੁੱਟਮਾਰ, ਹੈਰਾਨ ਕਰ ਦੇਣ ਵਾਲਾ ਹੈ ਮਾਮਲਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।