ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮਣੋ-ਸਾਹਮਣੇ, ਇਕ-ਦੂਜੇ ’ਤੇ ਕੀਤੀ ਦੂਸਣਬਾਜ਼ੀ

07/25/2022 2:03:10 PM

ਜਲੰਧਰ (ਚਾਵਲਾ)— ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਏਕਤਾ ਵਿਹਾਰ ਨੇੜੇ ਕੁੱਕੀ ਢਾਬ ਦੀ ਸਾਂਭ-ਸੰਭਾਲ਼ ਨੂੰ ਲੈ ਕੇ ਐਤਵਾਰ ਦੋ ਧਿਰਾਂ ਆਹਮਣੇ-ਸਾਹਮਣੇ ਹੋ ਗਈਆਂ, ਜਿਸ ਕਾਰਨ ਸਾਰਾ ਇਲਾਕਾ ਪੁਲਸ ਛਾਉਣੀ ’ਚ ਤਬਦੀਲ ਹੋ ਗਿਆ ਜਦਕਿ ਇਸ ਦੌਰਾਨ ਦੋਵੇਂ ਧਿਰਾਂ ਵੱਲੋਂ ਇਕ-ਦੂਜੇ ’ਤੇ ਦੂਸ਼ਣਬਾਜ਼ੀ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਏਕਤਾ ਵਿਹਾਰ ਦੇ ਪ੍ਰਬੰਧ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਇਨ੍ਹਾਂ ਧਿਰਾਂ ’ਚ ਖਿਚੋਤਾਣ ਚੱਲ ਰਹੀ ਸੀ, ਜੋ ਐਤਵਾਰ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਇਸ ਨੂੰ ਖ਼ਤਮ ਕਰਨ ਲਈ ਸ਼ਹਿਰ ਦੀਆਂ ਸ਼ਖਸੀਅਤਾਂ ਵੱਲੋਂ ਦਖਲ ਦਿੱਤਾ ਗਿਆ ਸੀ ਅਤੇ ਇਹ ਸਾਰਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਨੋਟਿਸ ’ਚ ਵੀ ਲਿਆਂਦਾ ਗਿਆ ਸੀ। 

ਸਾਰਾ ਪ੍ਰਬੰਧ ਚਲਾਉਣ ਲਈ ਦੋਵੇਂ ਧਿਰਾਂ ਦੀ ਸਹਿਮਤੀ ਨਾਲ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਐਤਵਾਰ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਦੀ ਤਰ੍ਹਾਂ ਸਮਾਗਮ ਰੱਖਿਆ ਗਿਆ ਸੀ, ਇਸ ਦੌਰਾਨ ਦੋਵੇਂ ਧਿਰਾਂ ਨੇ ਇਕ-ਦੂਜੇ ਉੱਪਰ ਗੁਰੂ-ਮਰਿਆਦਾ ਦੀ ਉਲਘੰਣਾ ਅਤੇ ਮਨਮਤ ਕਰਨ ਦੇ ਇਲਜ਼ਾਮ ਲਾਏ। ਇਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਉੱਪਰ ਕਾਬਜ਼ ਹੋਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਇਕ ਧਿਰ ਦੇ ਪ੍ਰਬੰਧਕ ਹਰਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਗੁਰਦੁਆਰਾ ਸਾਹਿਬ ’ਤੇ ਕਾਬਜ਼ ਹੋਣ ਲਈ ਦੂਜੀ ਧਿਰ ਵੱਲੋਂ ਨਵੀਂ ਕਮੇਟੀ ਬਣਾਈ ਜਾਣੀ ਸੀ, ਜਿਸ ਕਰਕੇ ਸਾਜ਼ਿਸ਼ ਦੇ ਤਹਿਤ ਭਾਰੀ ਪੁਲਸ ਫੋਰਸ ਬੁਲਾ ਕੇ ਸਾਨੂੰ ਡਰਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਕਿਸੇ ਕੀਮਤ ’ਤੇ ਸਹਿਣ ਨਹੀਂ ਕੀਤਾ ਜਾ ਸਕਦਾ। ਦੂਜੀ ਧਿਰ ਦੇ ਪ੍ਰਬੰਧਕ ਅਮਨਦੀਪ ਸਿੰਘ ਬੱਗਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਸਮਾਗਮ ਤੋਂ ਬਾਅਦ ਪ੍ਰਬੰਧ ਚਲਾਉਣ ਲਈ ਪੰਜ ਮੈਂਬਰੀ ਅਤੇ 21 ਮੈਂਬਰੀ ਕਮੇਟੀ ਬਣਾਉਣ ਦਾ ਪ੍ਰੋਗਰਾਮ ਸੀ ਕਿਉਂਕਿ ਇਲਾਕੇ ਦੀ ਸੰਗਤ ਪ੍ਰਬੰਧ ਚਲਾ ਰਹੀ ਕਮੇਟੀ ’ਤੇ ਕਈ ਤਰ੍ਹਾਂ ਦੇ ਇਲਜ਼ਾਮ ਲਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ: ਕਰੰਟ ਲੱਗਣ ਨਾਲ 16 ਸਾਲਾ ਮੁੰਡੇ ਦੀ ਮੌਤ, ਖੰਭੇ ਨੇੜਿਓਂ ਮਿਲੀ ਲਾਸ਼, ਹੱਥ-ਪੈਰ ਹੋ ਚੁੱਕੇ ਸਨ ਨੀਲੇ

PunjabKesari

ਸੀਨੀਅਰ ਪੁਲਸ ਅਧਿਕਾਰੀ ਭਾਰੀ ਪੁਲਸ ਫੋਰਸ ਸਮੇਤ ਪੁੱਜੇ
ਮਾਹੌਲ ਦੀ ਸੰਵੇਦਨਸ਼ੀਲਤਾ ਨੂੰ ਵੇਖਦਿਆਂ ਸੀਨੀਅਰ ਪੁਲਸ ਅਧਿਕਾਰੀ ਭਾਰੀ ਪੁਲਸ ਫੋਰਸ ਸਮੇਤ ਘਟਨਾ ਵਾਲੀ ਥਾਂ ’ਤੇ ਪਹੁੰਚੇ। ਇਸ ਕਾਰਨ ਸਾਰਾ ਇਲਾਕਾ ਪੁਲਸ ਛਾਉਣੀ ’ਚ ਤਬਦੀਲ ਹੋ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ’ਤੇ ਤਾਇਨਾਤ ਪੁਲਸ ਪ੍ਰਸ਼ਾਸਨ ਨੇ ਕਿਸੇ ਧਿਰ ਨੂੰ ਅੰਦਰ ਦਾਖਲ ਨਹੀਂ ਹੋਣ ਦਿੱਤਾ। ਇਕ ਧਿਰ ਦੇ ਹੱਕ ’ਚ ਆਏ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪੁਲਸ ਪ੍ਰਸ਼ਾਸਨ ਦਾ ਗੁਰੂਘਰ ’ਚ ਨਾ ਜਾਣ ਦਿਤੇ ਜਾਣ ’ਤੇ ਵਿਰੋਧ ਕੀਤਾ ਅਤੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਆਰੇਬਾਜ਼ੀ ਕੀਤੀ।

ਮਾਮਲੇ ਨੂੰ ਸ਼ਾਂਤ ਕਰਨ ਲਈ ਮੁਸ਼ਕਤ ਕਰਨੀ ਪਈ
ਦੋਵਾਂ ਧਿਰਾਂ ਵਿਚਾਲੇ ਚੱਲ ਰਹੀ ਖਿਚੋਤਾਣ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ ਦੇ ਆਗੂਆਂ ਤੇ ਪੁਲਸ ਪ੍ਰਸ਼ਾਸਨ ਨੂੰ ਕਾਫ਼ੀ ਮੁਸਕਤ ਕਰਨੀ ਪਈ। ਆਖ਼ਰ ਪ੍ਰਸ਼ਾਸਨ ਅਤੇ ਸਿੱਖ ਜਥੇਬੰਦੀਆਂ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਦੋਹਾਂ ਧਿਰਾਂ ਨੇ ਗੱਲਬਾਤ ਲਈ ਪੰਜ-ਪੰਜ ਮੈਂਬਰ ਦੇਣ ਦਾ ਐਲਾਨ ਕਰ ਦਿੱਤਾ ਤੇ ਫੈਸਲਾ ਕੀਤਾ ਕਿ ਜਿਹੜੇ ਦੋਹਾਂ ਧਿਰਾਂ ਦੇ ਮੈਂਬਰ ਲਏ ਗਏ ਹਨ, ਉਹ ਮਸਲੇ ਨੂੰ ਹੱਲ ਕਰਨਗੇ ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।

ਇਹ ਵੀ ਪੜ੍ਹੋ: ਜਲੰਧਰ: ਲਾਂਬੜਾ ਵਿਖੇ ਵਿਅਕਤੀ ਦਾ ਗਲਾ ਵੱਢ ਕੇ ਸੁੱਟੀ ਖ਼ੂਨ ਨਾਲ ਲਥਪਥ ਲਾਸ਼ ਬਰਾਮਦ, ਫ਼ੈਲੀ ਸਨਸਨੀ

PunjabKesari

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖ਼ਲ ’ਤੇ ਬਣੀ ਸਹਿਮਤੀ
ਗੁਰਦੁਆਰਾ ਏਕਤਾ ਵਿਹਾਰ ਦੇ ਪ੍ਰਬੰਧਾਂ ਨੂੰ ਲੈ ਕੇ ਦੋ ਧਿਰਾਂ ਦੇ ਝਗੜੇ ਨੂੰ ਖ਼ਤਮ ਕਰਨ ਲਈ ਪਏ ਮੋਹਤਬਾਰਾਂ ਨੇ ਗੱਲਾਂ ਸੁਣਨ ਤੋਂ ਬਾਅਦ ਇਹ ਸਹਿਮਤੀ ਬਣੀਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੱਕ ਪਹੁੰਚ ਕੀਤੀ ਜਾਵੇਗੀ ਤੇ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਜਾਵੇਗਾ ਤੇ ਜਿਹੜਾ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਵੇਗਾ ਉਹ ਦੋਹਾਂ ਧਿਰਾਂ ਨੂੰ ਮਨਜੂਰ ਹੋਵੇਗਾ। ਫ਼ਿਲਹਾਲ ਪਹਿਲੇ ਦੀ ਤਰ੍ਹਾਂ ਹੀ ਹਰਜਿੰਦਰ ਸਿੰਘ, ਅਮਨਦੀਪ ਸਿੰਘ ਬੱਗਾ, ਜਸਪ੍ਰੀਤ ਸਿੰਘ, ਜਸਕਰਨ ਸਿੰਘ, ਤਰੁਨਦੀਪ ਸਿੰਘ ’ਤੇ ਆਧਾਰਿਤ ਪੰਜ ਮੈਂਬਰੀ ਕਮੇਟੀ ਪ੍ਰਬੰਧ ਚਲਾਏਗੀ।

PunjabKesari

ਮਾਮਲੇ ਨੂੰ ਖ਼ਤਮ ਕਰਨ ਲਈ ਸਿੰਘ-ਸਭਾਵਾਂ ਹੋਈਆਂ ਸਰਗਰਮ
ਗੁਰਦੁਆਰਾ ਏਕਤਾ ਵਿਹਾਰ ਦੇ ਪ੍ਰਬੰਧ ਨੂੰ ਲੈ ਕੇ ਦੋਨਾਂ ਧਿਰਾਂ ਵਿਚਾਲੇ ਚੱਲ ਰਹੀ ਖਿਚੋਤਾਣ ਨੂੰ ਖਤਮ ਕਰਨ ਲਈ ਸਮੂਹ ਸਿੰਘ ਸਭਾਵਾਂ ਦੇ ਆਗੂਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਦੇ ਤਹਿਤ ਆਉਣ ਵਾਲੇ ਦਿਨਾਂ ’ਚ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਗਾਬਾ, ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ, ਨੋਬਲਜੀਤ ਸਿੰਘ, ਗੁਰਮੀਤ ਸਿੰਘ ਬਿੱਟੂ, ਸੁਖਜੀਤ ਸਿੰਘ ਡਰੋਲੀ, ਗੁਰਮੁਖ ਸਿੰਘ ਜਲੰਧਰੀ, ਮਨਜੀਤ ਸਿੰਘ ਰੇਰੂ, ਗੁਰਿੰਦਰ ਸਿੰਘ ਮਝੈਲ, ਜਤਿੰਦਰਪਾਲ ਸਿੰਘ ਮਝੈਲ, ਬਲਦੇਵ ਸਿੰਘ ਗਤਕਾ ਮਾਸਟਰ, ਨਿਰਵੈਰ ਸਿੰਘ ਸਾਜਨ, ਚਰਨਜੀਤ ਸਿੰਘ ਚੁਸਕੀ, ਇੰਦਰ ਸਿੰਘ ਅਲੱਗ, ਹਰਜੋਤ ਸਿੰਘ ਲੱਕੀ, ਦਿਲਬਾਗ ਸਿੰਘ ਰਿੰਕੂ, ਹੀਰਾ ਸਿੰਘ, ਮਨਜੀਤ ਸਿੰਘ ਕਰਤਾਰਪੁਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਨੰਗਲ ਵਿਖੇ ਭਾਖੜਾ ਨਹਿਰ ’ਚ ਤੈਰਦੀਆਂ ਮਾਂ-ਧੀ ਦੀਆਂ ਲਾਸ਼ਾਂ ਬਰਾਮਦ, ਫ਼ੈਲੀ ਸਨਸਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News