ਦੋ ਧਿਰਾਂ ਵਿਚਾਲੇ ਹੋਇਆ ਤਕਰਾਰ, ਗੁੱਸੇ ’ਚ ਆਏ ਵਿਅਕਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ
03/05/2023 9:32:25 PM

ਦੀਨਾਨਗਰ (ਹਰਜਿੰਦਰ ਗੋਰਾਇਆ)-ਅੱਜ ਥਾਣਾ ਦੀਨਾਨਗਰ ਵਿਖੇ ਉਸ ਮੌਕੇ ਹਲਚਲ ਮਚ ਗਈ, ਜਦ ਕਿਸੇ ਮਾਮਲੇ ਨੂੰ ਲੈ ਕੇ ਦੋ ਧਿਰਾਂ ਨੂੰ ਪੁਲਸ ਸਟੇਸ਼ਨ ਦੀਨਾਨਗਰ ਵਿਖੇ ਬੁਲਾਇਆ ਹੋਇਆ ਸੀ, ਜਦ ਕਿਸੇ ਗੱਲ ਤੋਂ ਤਕਰਾਰ ਵਧ ਗਿਆ ਤੇ ਆਪਸ ਵਿਚ ਤੂੰ, ਤੂੰ ਮੈਂ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਗੁੱਸੇ ’ਚ ਆਏ ਬਲਜੀਤ ਸਿੰਘ ਵਾਸੀ ਸੋਹਲ ਥਾਣਾ ਧਾਰੀਵਾਲ ਨਾਂ ਦੇ ਵਿਅਕਤੀ ਨੇ ਆਪਣੇ ਆਪ ਨੂੰ ਗੋਲ਼ੀ ਮਾਰ ਲਈ, ਜਿਸ ਨੂੰ ਤਰੁੰਤ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੋਂ ਉਸ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਜਦੋਂ ਥਾਣਾ ਮੁਖੀ ਦੀਨਾਨਗਰ ਮੇਜਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ ਮਾਮਲੇ ਸਬੰਧੀ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।