ਦੋ ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਕਾਬੂ
Sunday, Oct 08, 2017 - 05:35 AM (IST)
ਫਗਵਾੜਾ, (ਜਲੋਟਾ)— ਸਿਟੀ ਪੁਲਸ ਨੇ ਨਾਜਾਇਜ਼ ਸ਼ਰਾਬ ਦੀਆਂ ਦੋ ਪੇਟੀਆਂ ਸਣੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਜਿਸ ਦੀ ਪਛਾਣ ਵਿਨੋਦ ਕੁਮਾਰ ਪੁੱਤਰ ਰਾਮਾ ਸ਼ੰਕਰ ਵਾਸੀ ਗਲੀ ਨੰਬਰ 10 ਓਂਕਾਰ ਨਗਰ ਫਗਵਾੜਾ ਦੇ ਤੌਰ 'ਤੇ ਹੋਈ ਹੈ। ਪੁਲਸ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਕਰ ਰਹੀ ਹੈ।
