ਪੰਜਾਬ ''ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ
Tuesday, Aug 20, 2024 - 06:30 PM (IST)
ਤਰਨਤਾਰਨ(ਰਮਨ)- ਬੀਤੀ ਰਾਤ ਤਰਨਤਾਰਨ ਅਧੀਨ ਆਉਂਦੇ ਕੱਚਾ ਪੱਕਾ ਦੀਆਂ ਨਹਿਰਾਂ ਵਿੱਚ ਐਕਸੀਡੈਂਟ ਦੌਰਾਨ ਇੱਕ ਹੌਂਡਾ ਸਿਟੀ ਕਾਰ ਨਹਿਰ 'ਚ ਡਿੱਗ ਗਈ । ਇਸ ਦੌਰਾਨ ਕਾਰ 'ਚ ਸਵਾਰ ਦੋ ਨੌਜਵਾਨ ਦੀ ਪਾਣੀ 'ਚ ਡੁੱਬਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ- ਨੌਜਵਾਨ ਨੇ ਨਸ਼ਾ ਲੈਣਾ ਬੰਦ ਕੀਤਾ ਤਾਂ ਕਰ 'ਤਾ ਕਤਲ, ਜਨਮਦਿਨ ਵਾਲੇ ਦਿਨ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
ਪ੍ਰਾਪਤ ਹੋਈ ਜਾਣਕਾਰੀਆਂ ਅਨੁਸਾਰ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਣਜੋਤ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ ਜੋ ਕਿ ਬਤੌਰ ਮੌਜੂਦਾ ਪਟਵਾਰੀ ਸਨ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਵਾਰਸਾਂ ਨੇ ਦੱਸਿਆ ਕਿ ਬੀਤੀ ਰਾਤ ਹਰੀਕੇ ਵਾਲੀ ਸਾਈਡ ਤੋਂ ਆ ਰਹੇ ਦੋਵਾਂ ਨੌਜਵਾਨਾਂ ਦੀ ਕਾਰ ਜੋ ਕਿ ਅਚਾਨਕ ਆਊਟ ਆਫ ਕੰਟਰੋਲ ਹੋ ਗਈ ਅਤੇ ਥਾਣਾ ਕੱਚਾ ਪੱਕਾ ਨਜ਼ਦੀਕ ਬਣੀ ਨਹਿਰ 'ਚ ਜਾ ਡਿੱਗੀ। ਜਿਸ ਨਾਲ ਪਾਣੀ ਜ਼ਿਆਦਾ ਹੋਣ ਕਰਕੇ ਗੱਡੀ ਨਹਿਰ ਵਿੱਚ ਹੀ ਡੁੱਬ ਗਈ ਅਤੇ ਗੱਡੀ ਵਿੱਚ ਮੌਜੂਦ ਦੋਵੇਂ ਪਟਵਾਰੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ ।
ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ
ਉੱਥੇ ਹੀ ਇਸ ਦੁਖਦਾਈ ਖ਼ਬਰ ਨਾਲ ਪੂਰੇ ਇਲਾਕੇ ਅਤੇ ਜ਼ਿਲ੍ਹੇ 'ਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਖ-ਵੱਖ ਸਿਆਸੀ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਪਰਿਵਾਰ ਨਾਲ ਦੁਖ ਦੀ ਘੜੀ ਵਿੱਚ ਸ਼ਾਮਲ ਹੋ ਰਹੇ ਹਨ। ਦੱਸ ਦਈਏ ਕਿ ਮ੍ਰਿਤਕ ਪਟਵਾਰੀ ਹਰਜਿੰਦਰ ਸਿੰਘ ਜਿਸ ਦਾ ਵਿਆਹ ਮਹਿਜ ਛੇ ਮਹੀਨੇ ਪਹਿਲਾਂ ਹੀ ਹੋਇਆ ਸੀ ਅਤੇ ਉਸਦੇ ਘਰ ਵਿੱਚ ਪਤਨੀ ਤੋਂ ਇਲਾਵਾ ਉਸ ਦੀ ਮਾਂ ਹੀ ਮੌਜੂਦ ਹੈ, ਉਧਰ ਪਟਵਾਰੀ ਰਣਜੋਤ ਸਿੰਘ ਆਪਣੇ ਪਿੱਛਾ ਪਰਿਵਾਰ ਛੱਡ ਕੇ ਦੁਨੀਆਂ ਤੋਂ ਰੁਖਸਤ ਹੋ ਗਿਆ।
ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ ਮੱਥਾ ਟੇਕਣ ਜਾ ਰਹੇ ਨੌਜਾਵਾਨ ਦੀ ਹਾਦਸੇ 'ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਨਿਊਜ਼ੀਲੈਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8